Headlines

ਸੁਨਾਮ ਚ , ਸਕੂਲੀ ਵਾਹਨਾਂ ਦੇ ਕੱਟੇ ਚਲਾਨ

Oplus_16908288

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ– ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਵੀਰਵਾਰ ਨੂੰ ਸੁਨਾਮ ਵਿਖੇ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਅਤੇ ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਕੀਤੀਆਂ ਵਿਵਸਥਾਵਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਦਸ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਹ ਚਲਾਨ ਰਜਿਸਟ੍ਰੇਸ਼ਨ ਦੀ ਕਮੀ, ਫਿਟਨੈੱਸ ਅਤੇ ਇਨਸ਼ੋਰੈਂਸ ਸਰਟੀਫਿਕੇਟ ਦੀ ਅਣਉਪਲਬਧਤਾ, ਡਰਾਈਵਰਾਂ ਦੀ ਹਾਜ਼ਰੀ ਰਿਕਾਰਡ ਵਿੱਚ ਕਮੀਆਂ, ਨਿਯਮਾਂ ਅਨੁਸਾਰ ਯੂਨੀਫਾਰਮ ਦੀ ਪਾਲਣਾ ਨਾ ਹੋਣਾ, ਫਾਇਰ ਸਿਲੈਂਡਰ, ਫ਼ਸਟ ਏਡ ਬਾਕਸ, ਲੇਡੀ ਕੰਡਕਟਰ ਨਾ ਹੋਣਾ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ।

ਇਸ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦੇਣ ਲਈ ਟਾਸਕ ਫੋਰਸ ਦੇ ਮੈਂਬਰਾਂ ਪੁਲਿਸ ਤੋਂ ਨਿਰਭੈ ਸਿੰਘ ਤੇ ਦਾਨ ਸਿੰਘ, ਸਿੱਖਿਆ ਵਿਭਾਗ ਤੋਂ ਗੁਰਜਿੰਦਰ ਸਿੰਘ, ਡੀ.ਸੀ.ਪੀ.ਯੂ. ਨਿਰਮਲ ਕੌਰ ਤੇ ਰੁਪਿੰਦਰ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਗਈ।

ਟਾਸਕ ਫੋਰਸ ਵੱਲੋਂ ਸੰਬੰਧਿਤ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਰੀ ਹਦਾਇਤਾਂ ਅਤੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਈ ਜਾਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕਰਨ ਬਾਰੇ ਵੀ ਚੇਤਾਵਨੀ ਦਿੱਤੀ ਗਈ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪਸ਼ਟ ਕੀਤਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਅਗਾਂਹ ਵੀ ਨਿਰੰਤਰ ਜਾਰੀ ਰਹਿਣਗੀਆਂ।

Leave a Reply

Your email address will not be published. Required fields are marked *