** 20.32 ਕਰੋੜ ਰੁਪਏ ਦੀ ਆਵੇਗੀ ਲਾਗਤ
– ਮਾਨ ਸਰਕਾਰ ਬਿਨ੍ਹਾਂ ਵਿਤਕਰੇ ਕਰ ਰਹੀ ਹੈ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ : ਅਮਨ ਅਰੋੜਾ
ਦਰਸ਼ਨ ਸਿੰਘ ਚੌਹਾਨ, Bol Punjab De, Beuro, ਸੁਨਾਮ
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।ਬੀਤੇ ਦਿਨ ਵੀ ਉਨ੍ਹਾਂ ਨੇ ਹਲਕੇ ‘ਚ ਵਿਕਾਸ ਦੀ ਹਨ੍ਹੇਰੀ ਲਿਆਉਂਦਿਆਂ 20.42 ਕਰੋੜ ਰੁਪਏ ਦੀ ਲਾਗਤ ਨਾਲ 23 ਕਾਰਜਾਂ ਦਾ ਲੋਕ ਅਰਪਣ ਕੀਤਾ ਸੀ। ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ। ਮਾਨ ਸਰਕਾਰ ਨੇ ਸੂਬੇ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਸਫਲਤਾਪੂਰਵਕ ਵੀ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਹਲਕੇ ਵਿੱਚ ਬਿਨ੍ਹਾਂ ਕਿਸੇ ਵਿਤਕਰੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਮਾਨ ਵਿਕਾਸ ਯਕੀਨੀ ਬਣਾਇਆ ਹੈ। ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਂਵਾਂ-ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 66 ਹਜ਼ਾਰ ਤੋਂ ਵੱਧ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਅਧਾਰ ‘ਤੇ ਦਿੱਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਸਿਹਤ ਤੇ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਨਿਵੇਸ਼ ਲਈ ਇੱਕ ਆਕਰਸ਼ਕ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।
ਵਿਕਾਸ ਕਾਰਜਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਚੱਠੇ ਸੇਖਵਾਂ ਵਿੱਚ ਕਰੀਬ 2 ਕਰੋੜ 43 ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ 55 ਲੱਖ ਰੁਪਏ ਦੀ ਲਾਗਤ ਵਾਲਾ ਹੈਲਥ ਐਂਡ ਵੈਲਨੈਸ ਸੈਂਟਰ, ਫਿਰਨੀ ਚੌੜੀ ਕਰਨ ਅਤੇ ਚੱਠੇ ਸੇਖਵਾਂ ਤੋਂ ਮਸੀਤ, ਪੀਰ ਖਾਨਾ ਤੇ ਸਮਾਧ ਤੱਕ ਸੜਕ ਦੀ ਉਸਾਰੀ ਸ਼ਾਮਲ ਹੈ। ਪਿੰਡ ਭੰਮਾਬੱਦੀ ਵਿੱਚ 91 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ।