Headlines

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

** ਅੰਮ੍ਰਿਤ ਵੇਲੇ ਸੰਗਤਾਂ ਦਾ ਉਮੜਿਆ ਸੈਲਾਬ, 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਮਨੁੱਖੀ ਅਧਿਕਾਰਾਂ ਦੇ ਰਾਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 405ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁਨਾਮ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਬੁੱਧਵਾਰ ਨੂੰ ਅੰਮ੍ਰਿਤ ਵੇਲੇ ਸਜਾਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਬਰਖਾ ਕੀਤੀ ਗਈ, ਸੰਗਤਾਂ ਲਈ ਬਾਜ਼ਾਰਾਂ ਵਿੱਚ ਚਾਹ ਪਕੌੜੇ ਅਤੇ ਲੱਡੂਆਂ ਦੇ ਲੰਗਰ ਲਾਏ ਗਏ।

ਗੁਰਦੁਆਰਾ ਪਾਤਸ਼ਾਹੀ ਨੌਵੀਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਨੌਵੇਂ ਪਾਤਸ਼ਾਹ ਦੇ ਜੀਵਨ ਤੇ ਚਾਣਨਾ ਪਾਉਂਦਿਆਂ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ , ਅਜਿਹੀ ਮਿਸਾਲ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਦੀ ਤਾਕੀਦ ਕਰਦਿਆਂ ਸੰਗਤਾਂ ਨੂੰ ਅੰਮ੍ਰਿਤ ਛਕਣ ਦੀ ਅਪੀਲ ਕੀਤੀ।

ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ,ਪੀਰ ਬਾਬਾ ਚਿੰਰਗੀ ਸ਼ਾਹ ਕਮੇਟੀ,ਪੀਰ ਬਾਬਾ ਜੁੜਵਾਂ ਸ਼ਾਹ ਕਮੇਟੀ,ਚੈਕ-ਇਨ ਕੁਲੈਕਸਨ ਅਤੇ ਗੁਰਦੁਆਰਾ ਸਾਹਿਬ ਬਾਬਾ ਰਵਿਦਾਸ ਜੀ ਦੀ ਕਮੇਟੀ ਵੱਲੋਂ ਆਲੋਕਿਕ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤੀ ਗਈ। ਇਸ ਮੌਕੇ ਗੁਰਨਾਮ ਸਿੰਘ,ਰਾਮ ਸਿੰਘ, ਸ਼ੈਂਕੀ ਖੰਨਾ, ਗੁਰਪ੍ਰੀਤ ਸਿੰਘ,ਦਰਸ਼ਨ ਸਿੰਘ,ਗੁਰਮੀਤ ਸਿੰਘ,ਮਨਦੀਪ ਸਿੰਘ ਦੀਪੀ, ਕੁਲਦੀਪ ਸਿੰਘ,ਰਣਧੀਰ ਸਿੰਘ ਧੀਰਾ,ਲਖਵਿੰਦਰ ਸਿੰਘ ਵਿੱਕੀ,ਜਰਨੈਲ ਸਿੰਘ ਢੋਟ, ਕੁਲਦੀਪ ਸਿੰਘ ਬਾਵਾ ਕੈਂਚੀ,ਬਲਵੰਤ ਸਿੰਘ ਬੰਟੀ,ਲਛਮਣ ਸਿੰਘ,ਮੇਲਾ ਸਿੰਘ ਅਤੇ ਬਲਵਿੰਦਰ ਸਿੰਘ ਬਿੰਦੂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *