Headlines

ਕੁਲਵਿੰਦਰ ਸਿੰਘ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

Oplus_16908288

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ– ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਕੌਮਾਂਤਰੀ ਪੱਧਰ ਦੀ ਸੰਸਥਾ ਲਾਇਨਜ ਕਲੱਬ ਰਾਇਲਜ ਸੁਨਾਮ ਦਾ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਜਾਰਜ਼ ਨੇ ਦੱਸਿਆ ਕਿ ਕਲੱਬ ਵੱਲੋਂ ਕੁਲਵਿੰਦਰ ਸਿੰਘ ਨਾਮਧਾਰੀ ਨੂੰ ਪ੍ਰਧਾਨਗੀ ਦਾ ਜ਼ਿੰਮਾ ਸੌਂਪਿਆ ਗਿਆ ਹੈ। ਕਲੱਬ ਵੱਲੋਂ ਸਮਾਜ ਸੇਵਾ ਦੇ ਸ਼ੁਰੂ ਕੀਤੇ ਪ੍ਰਾਜੈਕਟ ਭਵਿੱਖ ਵਿੱਚ ਨਿਰੰਤਰ ਜਾਰੀ ਰਹਿਣਗੇ। ਕਲੱਬ ਦੇ ਨਵੇਂ ਬਣੇ ਪ੍ਰਧਾਨ ਕੁਲਵਿੰਦਰ ਸਿੰਘ ਨਾਮਧਾਰੀ ਨੇ ਆਖਿਆ ਕਿ ਉਹ ਮੈਂਬਰਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਸਾਰਿਆਂ ਦੇ ਸਹਿਯੋਗ ਨਾਲ ਪੂਰੀ ਲਗਨ ਨਾਲ ਨਿਭਾਉਣਗੇ। ਇਸ ਮੌਕੇ ਮਨਿੰਦਰ ਸਿੰਘ ਲਖਮੀਰਵਾਲਾ, ਪਰਮਿੰਦਰ ਸਿੰਘ ਜਾਰਜ਼, ਮਨਪ੍ਰੀਤ ਸਿੰਘ, ਗਗਨਦੀਪ ਸਿੰਘ ਲਿੱਲੀ, ਗੁਰਸ਼ਰਨ ਸਿੰਘ ਧਾਲੀਵਾਲ, ਪ੍ਰਵੀਨ ਜੈਨ, ਕਰੁਣ ਬਾਂਸਲ, ਕ੍ਰਿਸ਼ਨ ਢੋਟ, ਰਜਨੀਸ਼ ਗਰਗ ਸੰਜੂ, ਸੰਜੀਵ ਮੈਨਨ, ਮੁਨੀਸ਼ ਕੁਮਾਰ ਮੋਨੂੰ, ਮੁਨੀਸ਼ ਗੁਪਤਾ, ਜੋਸ਼ੀ ਮਾਸਟਰ ਤੇ ਹੋਰ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *