Headlines

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ

* “ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ, ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ” ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ – ਪ੍ਰਧਾਨ ਡਾ. ਸੌਰਭ ਕਪੂਰ

ਮਾਲੇਰਕੋਟਲਾ,01ਮਈ Bol Punjab De, Buero 

 ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ 3 ਮਈ 2026 ਦਿਨ ਐਤਵਾਰ ਸ਼ਾਮ 4.30 ਵਜ਼ੇ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪੱਤਰਕਾਰਤਾ ਦੀ ਅਹਿਮੀਅਤ ਅਤੇ ਅਭਿਵੈਕਤੀ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਨੂੰ ਯਾਦ ਕੀਤਾ ਜਾਵੇਗਾ।

     ਸਮਾਗਮ ਦਾ ਮੁੱਖ ਉਦੇਸ਼ ਮੀਡੀਆ ਦੇ ਯੋਗਦਾਨ ਨੂੰ ਸਲਾਮ ਕਰਨਾ ਅਤੇ ਉਹਨਾਂ ਪੱਤਰਕਾਰਾਂ ਨੂੰ ਸਨਮਾਨਿਤ ਕਰਨਾ ਹੈ ਜੋ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਰੰਤਰ ਮਿਹਨਤ ਕਰਦੇ ਹਨ। ਇਸ ਮੌਕੇ “From the front lines to the headlines, journalists bring us the truth” ““ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ, ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ” ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਚਰਚਾ ਕੀਤੀ ਜਾਵੇਗੀ।

 ਲਾਇਅਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਪ੍ਰਧਾਨ ਅਤੇ ਪੰਜਾਬ ਦਾ ਯੂਥ ਆਇਕਨ ਡਾ. ਸੌਰਭ ਕਪੂਰ, ਸਕੱਤਰ ਅੰਕੁਰ ਗੋਯਲ, ਕੈਸ਼ੀਅਰ ਸੰਜੀਵ ਚੌਧਰੀ ਅਤੇ ਪੀ.ਆਰ.ਓ. ਲੋਕੇਸ਼ ਜੈਨ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਮਾਜ ਵਿੱਚ ਸੂਚਨਾ ਦੇ ਸਹੀ ਪ੍ਰਵਾਹ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਆਜ਼ਾਦੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿਰਫ਼ ਇੱਕ ਸਮਾਰੋਹ ਨਹੀਂ, ਸਗੋਂ ਸੱਚਾਈ, ਪਾਰਦਰਸ਼ਤਾ ਅਤੇ ਜ਼ਿੰਮੇਵਾਰ ਪੱਤਰਕਾਰਤਾ ਪ੍ਰਤੀ ਸਨਮਾਨ ਪ੍ਰਗਟਾਉਣ ਦਾ ਮੌਕਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਮਾਗਮ ਦੌਰਾਨ ਸਵਰਗੀ ਡਾ. ਸਤਿਸ ਕਪੂਰ ਦੀ ਯਾਦ ਨੂੰ ਵੀ ਨਮਨ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਪ੍ਰੈੱਸ ਅਤੇ ਸਮਾਜਿਕ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੀ ਸੇਵਾ ਅਤੇ ਸਮਰਪਣ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਰਹੇਗਾ।

  ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ, ਪੱਤਰਕਾਰ ਭਾਈਚਾਰੇ ਅਤੇ ਸਮਾਜ ਦੇ ਹਰੇਕ ਵਰਗ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਪ੍ਰੈੱਸ ਦੀ ਆਜ਼ਾਦੀ ਦੇ ਮੂਲ ਮੰਤਰ ਨੂੰ ਮਜ਼ਬੂਤ ਕਰੀਏ ਅਤੇ ਉਹਨਾਂ ਆਵਾਜ਼ਾਂ ਦਾ ਸਨਮਾਨ ਕਰੀਏ ਜੋ ਸਾਡੇ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ।

Leave a Reply

Your email address will not be published. Required fields are marked *