Headlines

ਜਨਗਣਨਾ-2027 ਨੂੰ ਲੈ ਕੇ ਪ੍ਰਸ਼ਾਸਨ ਸਰਗਰਮ,ਏ.ਡੀ.ਸੀ. ਵੱਲੋਂ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਮੁਕੰਮਲ

* ਨਾਗਰਿਕਾਂ ਨੂੰ 14 ਮਈ ਤੱਕ ਸਵੈ-ਗਣਨਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਮਾਲੇਰਕੋਟਲਾ, 04 ਮਈ Bol Punjab De, Buero 

ਜਨਗਣਨਾ-2027 ਨੂੰ ਸਫਲਤਾਪੂਰਵਕ ਅੰਜਾਮ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੱਧਰ ‘ਤੇ ਜਾਗਰੂਕਤਾ ਅਤੇ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਅੱਜ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕਰਕੇ ਲੋਕਾਂ ਲਈ ਪ੍ਰੇਰਣਾਦਾਇਕ ਮਿਸਾਲ ਪੇਸ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੈ-ਗਣਨਾ ਦੀ ਪ੍ਰਕਿਰਿਆ ਬਹੁਤ ਹੀ ਆਸਾਨ ਅਤੇ ਸੁਵਿਧਾਜਨਕ ਹੈ, ਜਿਸ ਰਾਹੀਂ ਹਰ ਨਾਗਰਿਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਪਹਿਲਕਦਮੀ ਨਾਲ ਸਮੇਂ ਦੀ ਬਚਤ ਹੋਣ ਦੇ ਨਾਲ-ਨਾਲ ਡੇਟਾ ਦੀ ਸਹੀਤਾ ਵੀ ਯਕੀਨੀ ਬਣਦੀ ਹੈ।

ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਜਨਗਣਨਾ ਸਿਰਫ਼ ਇੱਕ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖੀ ਵਿਕਾਸ ਦੀ ਮਜ਼ਬੂਤ ਬੁਨਿਆਦ ਹੈ। ਸਹੀ ਅਤੇ ਸਮੇਂ-ਸਿਰ ਦਿੱਤਾ ਗਿਆ ਡਾਟਾ ਸਰਕਾਰ ਨੂੰ ਸਕੂਲਾਂ, ਹਸਪਤਾਲਾਂ, ਸੜਕਾਂ, ਭਲਾਈ ਯੋਜਨਾਵਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਵਿੱਚ ਮਦਦ ਕਰਦਾ ਹੈ। ਇਸ ਲਈ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਲੋਕਾਂ ਨੂੰ ਤਕਨਾਲੋਜੀ-ਆਧਾਰਿਤ ਇਸ ਪ੍ਰਕਿਰਿਆ ਨੂੰ ਅਪਣਾਉਣ ਅਤੇ ਸਵੈ-ਗਣਨਾ ਰਾਹੀਂ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਗਣਨਾ ਵਿੱਚ ਭਰਵੀਂ ਭਾਗੀਦਾਰੀ ਨਾਲ ਹੀ ਇੱਕ ਭਰੋਸੇਯੋਗ ਅਤੇ ਵਿਆਪਕ ਰਾਸ਼ਟਰੀ ਡੇਟਾਬੇਸ ਤਿਆਰ ਹੋ ਸਕੇਗਾ, ਜੋ ਭਵਿੱਖ ਦੇ ਨੀਤੀਗਤ ਫੈਸਲਿਆਂ ਲਈ ਅਤਿ ਅਹਿਮ ਹੈ।

ਉਨ੍ਹਾਂ ਹੋਰ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਗਿਣਤੀਕਾਰ ਘਰ-ਘਰ ਜਾ ਕੇ ਸਰਵੇਖਣ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੀ ਜਾਣਕਾਰੀ ਆਨਲਾਈਨ ਭਰਕੇ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਨ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *