Headlines

bolpunjabde

07 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਮੈਪਿੰਗ ਕੈਂਪ

·         ਸਾਲ 2003 ਅਤੇ 2025 ਦੀਆਂ ਵੋਟਰ ਸੂਚੀਆਂ ਦੇ ਮੈਪਿੰਗ ਕਾਰਜ ਨੂੰ ਤੇਜ਼ ਕਰਨ ਲਈ ਵਿਸ਼ੇਸ਼ ਉਪਰਾਲਾ ·         ਯੋਗ ਵੋਟਰ ਆਪਣੇ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼ ਨਾਲ ਸਹਿਯੋਗ ਕਰਨ : ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਮਾਲੇਰਕੋਟਲਾ, 02 ਜੂਨ Bol Punjab De, Buero                   ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ-2026 ਦੇ ਮੱਦੇਨਜ਼ਰ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਪੋਲਿੰਗ ਬੂਥਾਂ ’ਤੇ ਮਿਤੀ 07 ਜੂਨ, 2026 (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਵੋਟਰ ਮੈਪਿੰਗ ਕੈਂਪ ਲਗਾਏ ਜਾਣਗੇ।               ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਸਾਲ 2003 ਦੀ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਨੂੰ ਮੌਜੂਦਾ ਸਾਲ 2025 ਦੀ ਵੋਟਰ ਸੂਚੀ ਨਾਲ ਮੈਪ ਕਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਹ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।              ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਆਪਣੇ-ਆਪਣੇ ਬੂਥਾਂ ’ਤੇ ਅਣ-ਮੈਪਡ (Unmapped) ਵੋਟਰਾਂ ਦੀਆਂ ਸੂਚੀਆਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਕੈਂਪ ਦੌਰਾਨ ਬੀ.ਐਲ.ਓਜ਼, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੇ ਸਹਿਯੋਗ ਨਾਲ ਸਾਲ 2003 ਦੀਆਂ ਵੋਟਰ ਸੂਚੀਆਂ ਵਿੱਚ ਦਰਜ ਵੋਟਰਾਂ ਦੀ ਮੌਜੂਦਾ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣਗੇ।               ਵਿਰਾਜ ਐਸ. ਤਿੜਕੇ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੀ.ਐਲ.ਏਜ਼ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਆਪਣੇ-ਆਪਣੇ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼ ਦਾ ਸਹਿਯੋਗ ਕਰਨ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਇਆ ਜਾ ਸਕੇ।              ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹਨ। ਇਸ ਲਈ ਹਰੇਕ ਯੋਗ ਵੋਟਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣ ਅਮਲੇ ਨੂੰ ਵੀ ਹਦਾਇਤ ਕੀਤੀ ਹੈ ਕਿ ਕੈਂਪਾਂ ਦੇ ਸਫਲ ਆਯੋਜਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

Read More

ਅਰੋੜਾ ਕਲੋਨੀ ਵੱਲੋਂ ਕੌਂਸਲਰ ਆਸ਼ਾ ਬਜਾਜ ਸਨਮਾਨਿਤ 

** ਵਿਕਾਸ ਤੇ ਵਿਸ਼ਵਾਸ ਬਣਾਕੇ ਰੱਖਣ ਦਾ ਦਿੱਤਾ ਭਰੋਸਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰਬਰ ਇੱਕ ਤੋਂ ਲਗਾਤਾਰ ਦੂਜੀ ਵਾਰ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ਾ ਬਜਾਜ ਨੂੰ ਅਰੋੜਾ ਕਲੋਨੀ ਦੇ ਵਸਨੀਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਆਸ਼ਾ ਬਜਾਜ…

Read More

ਮਾਲੇਰਕੋਟਲਾ ਪੁਲਿਸ ਵਪਾਰੀਆਂ ਦੇ ਬਰੂਹਾਂ ’ਤੇ; ਸੁਰੱਖਿਅਤ ਅਤੇ ਭਰੋਸੇਮੰਦ ਮਾਹੌਲ ਲਈ ਵਚਨਬੱਧ

·         ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਵਪਾਰੀਆਂ ਨਾਲ ਕੀਤੀ ਅਹਿਮ ਮੀਟਿੰਗ, ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ ·         ਵਪਾਰੀਆਂ ਅਤੇ ਪੁਲਿਸ ਵਿਚਕਾਰ ਮਜ਼ਬੂਤ ਤਾਲਮੇਲ ਹੀ ਸੁਰੱਖਿਅਤ ਅਤੇ ਵਿਕਾਸਸ਼ੀਲ ਵਪਾਰਕ ਮਾਹੌਲ  ਦੀ ਬੁਨਿਆਦ- ਆਜਮ ਦਾਰਾ                      ·         ਪੁਲਿਸ ਅਤੇ ਵਪਾਰੀ ਭਾਈਚਾਰੇ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋਵੇਗਾ-ਮੁਹਿੰਦਰ ਸਿੰਘ ਪੂਰੀ ਮਾਲੇਰਕੋਟਲਾ, 02 ਜੂਨ Bol Punjab De, Buero  ਮਾਲੇਰਕੋਟਲਾ ਪੁਲਿਸ ਵੱਲੋਂ ਵਪਾਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਸ਼ਹਿਰ ਮਾਲੇਰਕੋਟਲਾ ਦੀ ਟਰੇਡਿੰਗ ਯੂਨੀਅਨ ਅਤੇ ਇਲੈਕਟ੍ਰਾਨਿਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਐੱਸ.ਐੱਸ.ਪੀ. ਮਾਲੇਰਕੋਟਲਾ ਗੁਰਮੀਤ ਸਿੰਘ ਨੇ ਕੀਤੀ, ਜਿਸ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ, ਸੁਝਾਵਾਂ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ, ਮੈਂਬਰ ਮੁਹੰਮਦ ਖਾਲਿਦ, ਯਾਸੀਨ ਜੋਸ਼, ਮੁਹੰਮਦ ਸ਼ਹਬਾਜ਼ ਮੁਹੰਮਦ ਜ਼ਾਹਿਦ, ਹੈਰਿਸ ਪਾਸੀ, ਮੁਹੰਮਦ ਸਾਦਿਕ, ਮੁਹੰਮਦ ਸੁਭਾਨ,ਡੀ.ਐਸ.ਪੀ. ਸੁਮੀਤ ਸੂਦ,ਐਸ.ਐਚ.ਓ ਸਿਟੀ-1 ਦਲਜੀਤ ਸਿੰਘ ਗਿੱਲ,ਹੈਪੀ ਗਰਗ,ਮਜੀਦ,ਸੁਰਿੰਦਰ ਸਿੰਘ,ਅਮਰੀਕ ਸਿੰਘ,ਚਤਰ ਸਿੰਘ,ਮਨਪ੍ਰੀਤ ਸਿੰਘ ਪਰੂਥੀ,ਅਰੁਣ ਕੁਮਾਰ, ਵਿਜੇ ਕੁਮਾਰ ਵੀ ਮੌਜੂਦ ਸਨ ।  ਇਸ ਮੌਕੇ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਪੁਲਿਸ ਹਰ ਵਰਗ ਦੀ ਸਾਥੀ ਹੈ ਅਤੇ ਵਪਾਰੀਆਂ ਦੀ ਸੁਰੱਖਿਆ ਅਤੇ ਸੁਖਾਵੇਂ ਕਾਰੋਬਾਰੀ ਮਾਹੌਲ ਨੂੰ ਯਕੀਨੀ ਬਣਾਉਣਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਪਾਰੀਆਂ ਦੇ ਬਰੂਹਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਿਹਾ ਹੈ ਤਾਂ ਜੋ ਜ਼ਮੀਨੀ ਪੱਧਰ ’ਤੇ ਤੁਰੰਤ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਐੱਸ.ਐੱਸ.ਪੀ. ਨੇ ਕਿਹਾ ਕਿ ਬਾਜ਼ਾਰਾਂ ਅਤੇ ਵਪਾਰਕ ਖੇਤਰਾਂ ਵਿੱਚ ਪੁਲਿਸ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ, ਤਾਂ ਜੋ ਵਪਾਰੀ ਭਾਈਚਾਰਾ ਬਿਨਾਂ ਕਿਸੇ ਡਰ ਜਾਂ ਚਿੰਤਾ ਦੇ ਆਪਣਾ ਕਾਰੋਬਾਰ ਕਰ ਸਕੇ। ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ ਨੇ ਮਾਲੇਰਕੋਟਲਾ ਪੁਲਿਸ ਦੀ ਇਸ ਪਹਿਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਪਾਰੀਆਂ ਅਤੇ ਪੁਲਿਸ ਵਿਚਕਾਰ ਮਜ਼ਬੂਤ ਤਾਲਮੇਲ ਹੀ ਸੁਰੱਖਿਅਤ ਅਤੇ ਵਿਕਾਸਸ਼ੀਲ ਵਪਾਰਕ ਮਾਹੌਲ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਾਲੇਰਕੋਟਲਾ ਪੁਲਿਸ ਵਪਾਰੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਨਾਲ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਸੰਭਵ ਹੋਵੇਗਾ ਅਤੇ ਆਪਸੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।  ਇਲੈਕਟ੍ਰਾਨਿਕ ਐਸੋਸੀਏਸ਼ਨ ਦੇ ਪ੍ਰਧਾਨ ਮੁਹਿੰਦਰ ਸਿੰਘ ਪਰੂਥੀ ਨੇ ਮਾਲੇਰਕੋਟਲਾ ਪੁਲਿਸ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਅਤੇ ਵਪਾਰੀਆਂ ਵਿਚਕਾਰ ਸਿੱਧੀ ਗੱਲਬਾਤ ਆਪਸੀ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦੇਣਾ ਇਕ ਸਕਾਰਾਤਮਕ ਕਦਮ ਹੈ, ਜਿਸ ਨਾਲ ਵਪਾਰੀ ਭਾਈਚਾਰੇ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਦੀ ਭਾਵਨਾ ਹੋਰ ਮਜ਼ਬੂਤ ਹੋਈ ਹੈ। ਮੀਟਿੰਗ ਦੌਰਾਨ ਟਰੇਡਿੰਗ ਯੂਨੀਅਨ, ਇਲੈਕਟ੍ਰਾਨਿਕ ਐਸੋਸੀਏਸ਼ਨ ਅਤੇ ਹੋਰ ਵਪਾਰਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Read More

ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

* ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਅਮਰਗੜ੍ਹ/ਮਾਲੇਰਕੋਟਲਾ, 2 ਜੂਨ Bol Punjab De, Buero  ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਸਬੰਧੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਹਤ ਬਲਾਕ ਅਮਰਗੜ੍ਹ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ…

Read More

ICC ਨੂੰ ਫ੍ਰੈਂਚਾਈਜ਼ੀ ਕ੍ਰਿਕਟ ਦੀ ਚਿੰਤਾ, ਅੰਤਰਰਾਸ਼ਟਰੀ ਕੈਲੰਡਰ ਬਚਾਉਣ ਲਈ ਬਣੇਗੀ ਕਮੇਟੀ

Bol Punjab De, Buero  ਦੁਨੀਆ ਭਰ ਵਿੱਚ T20 ਫ੍ਰੈਂਚਾਈਜ਼ੀ ਲੀਗਾਂ ਦੀ ਤੇਜ਼ੀ ਨਾਲ ਵੱਧ ਰਹੀ ਗਿਣਤੀ ਨੇ ਹੁਣ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੀ ਚਿੰਤਾ ਵਧਾ ਦਿੱਤੀ ਹੈ। ICC ਨੇ ਫੈਸਲਾ ਕੀਤਾ ਹੈ ਕਿ ਇੱਕ ਵਿਸ਼ੇਸ਼ ਰਿਵਿਊ ਕਮੇਟੀ ਬਣਾਈ ਜਾਵੇਗੀ ਜੋ ਫ੍ਰੈਂਚਾਈਜ਼ੀ ਕ੍ਰਿਕਟ ਅਤੇ ਅੰਤਰਰਾਸ਼ਟਰੀ ਕ੍ਰਿਕਟ ਵਿਚਕਾਰ ਸੰਤੁਲਨ ਬਣਾਈ ਰੱਖਣ ਲਈ ਸਿਫ਼ਾਰਸ਼ਾਂ ਤਿਆਰ ਕਰੇਗੀ। ਪਿਛਲੇ ਕੁਝ…

Read More

ਇਜ਼ਰਾਈਲ-ਹਿਜਬੁੱਲਾਹ ਸੰਘਰਸ਼: ਜੰਗਬੰਦੀ ਦੇ ਬਾਵਜੂਦ ਸਰਹੱਦ ‘ਤੇ ਤਣਾਅ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਇਜ਼ਰਾਈਲ ਅਤੇ ਲੈਬਨਾਨ ਅਧਾਰਿਤ ਹਿਜਬੁੱਲਾਹ ਸੰਗਠਨ ਵਿਚਕਾਰ ਤਣਾਅ ਇੱਕ ਵਾਰ ਫਿਰ ਅੰਤਰਰਾਸ਼ਟਰੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਵੇਂ ਜੰਗਬੰਦੀ ਕਾਇਮ ਰੱਖਣ ਲਈ ਕਈ ਕੂਟਨੀਤਿਕ ਕੋਸ਼ਿਸ਼ਾਂ ਜਾਰੀ ਹਨ, ਪਰ ਸਰਹੱਦੀ ਖੇਤਰਾਂ ਵਿੱਚ ਹਮਲਿਆਂ ਅਤੇ ਜਵਾਬੀ ਕਾਰਵਾਈਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਇਜ਼ਰਾਈਲ-ਲੈਬਨਾਨ…

Read More

ਜੂਨ ਵਿੱਚ ਹੀਟਵੇਵ ਦਾ ਖ਼ਤਰਾ, IMD ਨੇ ਜਾਰੀ ਕੀਤੀ ਚੇਤਾਵਨੀ

Bol Punjab De, Buero  ਭਾਰਤੀ ਮੌਸਮ ਵਿਭਾਗ (IMD) ਨੇ ਜੂਨ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਅਤੇ ਵੱਧ ਹੀਟਵੇਵ ਦਿਨਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਿਰਾਂ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਹੋਰ ਖੇਤਰ ਇਸ ਦਾ ਸਭ ਤੋਂ ਵੱਧ ਅਸਰ ਝੱਲ ਸਕਦੇ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ…

Read More

RBI ਦੀ ਮੋਨੇਟਰੀ ਪਾਲਿਸੀ ‘ਤੇ ਨਜ਼ਰ, ਵਿਆਜ ਦਰਾਂ ਬਾਰੇ ਹੋ ਸਕਦੇ ਹਨ ਅਹਿਮ ਫੈਸਲੇ

Bol Punjab De, Buero  ਭਾਰਤੀ ਰਿਜ਼ਰਵ ਬੈਂਕ (RBI) ਦੀ ਇਸ ਹਫ਼ਤੇ ਹੋਣ ਵਾਲੀ ਮੋਨੇਟਰੀ ਪਾਲਿਸੀ ਕਮੇਟੀ (MPC) ਦੀ ਮੀਟਿੰਗ ‘ਤੇ ਨਿਵੇਸ਼ਕਾਂ, ਉਦਯੋਗ ਜਗਤ ਅਤੇ ਵਿੱਤੀ ਬਾਜ਼ਾਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮਹਿੰਗਾਈ, ਵਿਸ਼ਵ ਆਰਥਿਕ ਅਣਿਸ਼ਚਿਤਤਾ ਅਤੇ ਰੁਪਏ ‘ਤੇ ਬਣੇ ਦਬਾਅ ਦੇ ਮੱਦੇਨਜ਼ਰ RBI ਵੱਲੋਂ ਵਿਆਜ ਦਰਾਂ ਸਬੰਧੀ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਕੀਤੀ ਜਾ…

Read More

65 ਹਜ਼ਾਰ ਕਰਮਚਾਰੀਆਂ ਲਈ ਵੱਡਾ ਫੈਸਲਾ, ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰੈਗੂਲਰਾਈਜ਼ੇਸ਼ਨ ਨੀਤੀ ਨੂੰ ਮਨਜ਼ੂਰੀ

Bol Punjab De, Buero  ਪੰਜਾਬ ਸਰਕਾਰ ਨੇ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕੇ ਅਤੇ ਅਸਥਾਈ ਅਧਾਰ ‘ਤੇ ਕੰਮ ਕਰ ਰਹੇ ਕਰਮਚਾਰੀਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਕੈਬਿਨੇਟ ਨੇ ਨਵੀਂ ਰੈਗੂਲਰਾਈਜ਼ੇਸ਼ਨ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਲੰਬੇ ਸਮੇਂ ਤੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਰਾਹਤ ਮਿਲਣ…

Read More

ਮੰਤਰੀ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਵੰਡੇ ਜੇਤੂ ਸਰਟੀਫਿਕੇਟ 

** ਵੋਟਰਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ…

Read More