Headlines

bolpunjabde

*ਰਵਜੋਤ ਗਰੇਵਾਲ ਆਈ.ਪੀ.ਐੱਸ. ਨੇ ਸੰਗਰੂਰ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ*

ਸੰਗਰੂਰ, 07 ਮਈ  ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਆਈ.ਪੀ.ਐਸ. ਅਧਿਕਾਰੀ ਰਵਜੋਤ ਗਰੇਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।  ਇਸ ਮੌਕੇ ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਸਮੇਤ…

Read More

*ਪੂਨਮਦੀਪ ਕੌਰ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ, ਸੰਗਰੂਰ ਵਜੋਂ ਅਹੁਦਾ ਸੰਭਾਲਿਆ**ਪੂਨਮਦੀਪ ਕੌਰ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ, ਸੰਗਰੂਰ ਵਜੋਂ ਅਹੁਦਾ ਸੰਭਾਲਿਆ*

ਸੰਗਰੂਰ, 07 ਮਈ Bol Punjab De, Buero  ਪੂਨਮਦੀਪ ਕੌਰ ਆਈ.ਏ.ਐੱਸ. ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਤੇ ਪੁਲਿਸ ਟੁਕੜੀ ਨੇ ਗਾਰਡ ਆਫ ਆਨਰ ਦਿੱਤਾ।  ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਈਏਐੱਸ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ…

Read More

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ 

— ਅਜੇ ਕੁਮਾਰ ਨੂੰ ਮਿਲੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਮਿਉਂਸਪਲ ਕਰਮਚਾਰੀ ਯੂਨੀਅਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਕਿਰਨਦੀਪ ਸਹੋਤਾ ‘ਪਿੰਚੂ’ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਕਰਮਚਾਰੀਆਂ ਵਿੱਚ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕਿਰਨਦੀਪ ਸਹੋਤਾ ਦੀ ਲੀਡਰਸ਼ਿਪ ਸਮਰੱਥਾ ਵਿੱਚ ਆਪਣਾ…

Read More

ਗੁਰਮੀਤ ਸਿੰਘ ,ਪੀ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ, ਲੋਕ-ਕੇਂਦਰਿਤ ਪੁਲਿਸਿੰਗ ’ਤੇ ਦਿੱਤਾ ਜ਼ੋਰ

* ਨਸ਼ਿਆਂ, ਸਾਈਬਰ ਕਰਾਈਮ ਅਤੇ ਗੁੰਡਾਗਰਦੀ ਖ਼ਿਲਾਫ਼ ਸਖ਼ਤ ਰਵੱਈਆ, “ਪੁਲਿਸ-ਪਬਲਿਕ ਸਾਂਝ ਨਾਲ ਹੀ ਬਣੇਗਾ ਸੁਰੱਖਿਅਤ ਸਮਾਜ” ਮਾਲੇਰਕੋਟਲਾ, 07 ਮਈ Bol Punjab De, Buero  ਗੁਰਮੀਤ ਸਿੰਘ, ਪੀ.ਪੀ.ਐਸ. ਨੇ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਵਜੋਂ ਅਹੁਦਾ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਸ਼ਾਨਦਾਰ “ਗਾਰਡ ਆਫ਼ ਆਨਰ” ਪੇਸ਼ ਕੀਤਾ ਗਿਆ। ਜਿਕਰਯੋਗ ਹੈ ਕਿ ਗੁਰਮੀਤ ਸਿੰਘ ਇਸ ਤੋਂ ਪਹਿਲਾਂ ਐਸ.ਐਸ.ਪੀ. ਫਾਜ਼ਿਲਕਾ, ਐਸ.ਐਸ.ਪੀ.ਜਲੰਧਰ ਦਿਹਾਤੀ, ਏ.ਆਈ.ਜੀ. ਸੀ.ਆਈ.ਡੀ., ਏ.ਆਈ.ਜੀ. ਵਿਜੀਲੈਂਸ ਸਮੇਤ ਕਈ ਮਹੱਤਵਪੂਰਨ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਕਾਬਲੀਅਤ ਨੂੰ ਦੇਖਦਿਆਂ ਜ਼ਿਲ੍ਹਾ ਵਾਸੀਆਂ ਵਿੱਚ ਨਵੀਆਂ ਉਮੀਦਾਂ ਜਾਗੀਆਂ ਹਨ।                ਅਹੁਦਾ ਸੰਭਾਲਣ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੰਵੇਦਨਸ਼ੀਲ ਪੁਲਿਸ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਹਦਾਇਤ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣ ਲਈ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ, ਸਾਈਬਰ ਕਰਾਈਮ, ਜਾਇਦਾਦੀ ਅਪਰਾਧਾਂ, ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਸਮੇਤ ਸਨਸਨੀਖੇਜ਼ ਘਟਨਾਵਾਂ ਨੂੰ ਰੋਕਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਰਹਿਮ ਨਹੀਂ ਕੀਤਾ ਜਾਵੇਗਾ। ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਨਿਡਰ ਹੋ ਕੇ ਸਾਥ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੀ ਆਪਸੀ ਸਾਂਝ ਨਾਲ ਹੀ ਸੁਰੱਖਿਅਤ ਅਤੇ ਸ਼ਾਂਤਮਈ ਸਮਾਜ ਦੀ ਸਿਰਜਣਾ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਅਤੇ ਭੜਕਾਊ ਸੰਦੇਸ਼ਾਂ ਤੋਂ ਸਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਣਪੁਸ਼ਟੀ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ ਹੈ ਅਤੇ ਹਰ ਨਾਗਰਿਕ ਨਾਲ ਪੂਰੇ ਮਾਣ-ਸਤਿਕਾਰ ਅਤੇ ਨਿਰਪੱਖਤਾ ਨਾਲ ਪੇਸ਼ ਆਇਆ ਜਾਵੇਗਾ। ਇਸ ਮੌਕੇ ਇਸ ਮੌਕੇ ਐਸ.ਪੀ( ਐਚ) ਗੁਰਸ਼ਰਨਜੀਤ ਸਿੰਘ,ਐਸ.ਪੀ.(ਇੰਨ) ਰਾਜਵਿੰਦਰ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ,ਡੀ.ਐਸ.ਪੀ.(ਐਚ) ਸੁਮਿਤ ਸੂਦ,ਡੀ.ਐਸ.ਪੀ(ਇੰਨ.)ਦੀਪਇੰਦਰ ਸਿੰਘ,ਡੀ.ਐਸ.ਪੀ.ਮਾਲੇਰਕੋਟਲਾ ਮਾਨਵਜੀਤ ਸਿੰਘ, ਡੀ.ਐਸ.ਪੀ.ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ,ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ,ਡੀ.ਐਸ.ਪੀ.ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Read More

ਮਾਲੇਰਕੋਟਲਾ ਵਿੱਚ ਡਿਜੀਟਲ ਜਨਗਣਨਾ-2027 ਤਹਿਤ ਸਵੈ-ਗਣਨਾ ਮੁਹਿੰਮ ਨੂੰ ਮਿਲੀ ਰਫ਼ਤਾਰ

·         ਟਰੇਡਰਜ਼ ਕਮਿਸ਼ਨ ਅਤੇ ਵਿਧਾਨ ਸਭਾ ਚੇਅਰਪਰਸਨਾਂ ਵੱਲੋਂ ਪਰਿਵਾਰਕ ਵੇਰਵੇ ਭਰ ਕੇ ਲੋਕਾਂ ਨੂੰ ਦਿੱਤਾ ਜਾਗਰੂਕਤਾ ਸੰਦੇਸ਼ ਮਾਲੇਰਕੋਟਲਾ,07 ਮਈ Bol Punjab De, Buero   ਡਿਜੀਟਲ ਜਨਗਣਨਾ-2027 ਤਹਿਤ ਸਵੈ-ਗਣਨਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ ਅਤੇ ਚੇਅਰਪਰਸਨ ਟਰੇਡਰਜ਼ ਕਮਿਸ਼ਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ ਵੱਲੋਂ ਆਪਣੇ ਪਰਿਵਾਰਾਂ ਦੀ ਸਵੈ-ਗਣਨਾ ਆਨਲਾਈਨ ਪੋਰਟਲ ’ਤੇ ਪੂਰੀ ਕਰਕੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।               ਉਨ੍ਹਾਂ ਕਿਹਾ ਕਿ ਡਿਜੀਟਲ ਜਨਗਣਨਾ ਦੇ ਤਹਿਤ ਆਨਲਾਈਨ ਪੋਰਟਲ https://se.census.gov.in ਰਾਹੀਂ ਜ਼ਿਲ੍ਹਾ ਨਿਵਾਸੀ ਅਤੇ ਵਪਾਰੀ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਖੁਦ ਭਰ ਕੇ ਆਸਾਨੀ ਨਾਲ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਅਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੀ ਵਿਕਾਸ ਯਾਤਰਾ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ।                ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਤਿਆਰ ਕਰਨ ਦਾ ਅਹਿਮ ਆਧਾਰ ਹੁੰਦੀ ਹੈ। ਸਹੀ ਡਾਟਾ ਹੀ ਭਵਿੱਖ ਦੀਆਂ ਲੋਕ ਭਲਾਈ ਯੋਜਨਾਵਾਂ, ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਦਦਗਾਰ ਸਾਬਤ ਹੁੰਦਾ ਹੈ।                ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ-ਫ਼ਰੀ ਹੈਲਪਲਾਈਨ ਨੰਬਰ 1855 ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ 30 ਅਪ੍ਰੈਲ ਤੋਂ 14 ਮਈ ਤੱਕ ਸਵੈ-ਗਣਨਾ ਕੀਤੀ ਜਾ ਰਹੀ ਹੈ, ਜਦਕਿ 15 ਮਈ ਤੋਂ 13 ਜੂਨ ਤੱਕ ਗਿਣਤੀਕਾਰ ਘਰ-ਘਰ ਜਾ ਕੇ 33 ਸਵਾਲਾਂ ਦੇ ਆਧਾਰ ’ਤੇ ਜਾਣਕਾਰੀ ਇਕੱਠੀ ਕਰਨਗੇ।

Read More

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

— ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਚ, ਕੀਤੀਆਂ ਜਾ ਰਹੀਆਂ ਮੀਟਿੰਗਾਂ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕਿਰਤੀ ਕਿਸਾਨ ਯੂਨੀਅਨ ਨੇ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੁਨਾਮ ਹਲਕੇ ਦੇ ਪਿੰਡਾਂ ਢੱਡਰੀਆਂ, ਸਾਹੋਕੇ , ਤਕੀਪੁਰ ਵਿਖੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ…

Read More

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ– ਛਾਜਲਾ 

** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਸੂਬੇ ਦੀ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਕਾਨੂੰਨ ਨੂੰ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਕਾਨੂੰਨੀ ਪੇਚੀਦਗੀਆਂ…

Read More

ਇੰਟਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 6 ਮਈ Bol Punjab De, Buero  ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਆਯੋਜਿਤ ਇੰਟਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਭ ਖਿਡਾਰੀਆਂ ਨੇ ਸੋਨ ਤਮਗੇ ਹਾਸਲ ਕੀਤੇ। ਇਸ ਮੁਕਾਬਲੇ ਵਿੱਚ ਗੁਰਨੂਰਪ੍ਰੀਤ ਕੌਰ, ਮਨਸੀਰਤ ਕੌਰ, ਹਾਰਦਿਕ ਸਿੰਘ ਅਤੇ ਗੁਰਜਸ ਸਿੰਘ ਨੇ ਆਪਣੀ ਕਾਬਲਿਯਤ ਅਤੇ ਮਿਹਨਤ ਦਾ ਪ੍ਰਮਾਣ ਦਿੱਤਾ ਅਤੇ…

Read More

ਪੁਸਤਕ ਲੋਕ ਅਰਪਣ ਸਮਾਗਮ ਅੱਜ 

Bol Punjab De, Buero   ਜੀਵਨ ਦਾ ਲੰਮਾ ਸਮਾਂ ਨਸ਼ਿਆਂ ਦੀ ਹਨੇਰੀ ਖਿਲਾਫ ਕੰਮ ਕਰਨ ਵਾਲੇ ਮੋਹਨ ਸ਼ਰਮਾ ਜੋ ਕਿ ਬਹੁਪੱਖੀ ਲੇਖਕ ਹਨ, ਦੀ ਨਵੀਂ ਕਿਤਾਬ ‘ਕਹਿਰ ਦੀ ਹਨੇਰੀ’  ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 8 ਮਈ ਸਵੇਰ 11 ਵਜੇ ਲੋਕ ਅਰਪਣ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਇਸ ਸਮੇਂ ‘ਕਲਾਬਾਜ਼ੀਆਂ ਪ੍ਰਕਾਸ਼ਨ’ ਦੀ ਸ਼ੁਰੂਆਤ ਹੋਵੇਗੀ।…

Read More

*ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 8 ਮਈ ਨੂੰ*

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਸਾਉਣੀ ਦੀਆਂ ਫਸਲਾਂ ਸਬੰਧੀ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ : ਜ਼ਿਲ੍ਹਾ ਖੇਤਬਾੜੀ ਅਫ਼ਸਰ  ਸੰਗਰੂਰ, 6 ਮਈ Bol Punjab De, Buero  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 08 ਮਈ ਦਿਨ ਸ਼ੁੱਕਰਵਾਰ ਨੂੰ ਪ੍ਰਿੰਸ ਵਿਲੇ, ਸੰਗਰੂਰ ਰੋਡ…

Read More