Headlines

bolpunjabde

ਧੂਰੀ ਸ਼ਹਿਰ ‘ਚ 2.28 ਕਰੋੜ ਰੁਪਏ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ

*ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ* *ਧੂਰੀ ਦੇ ਵਾਰਡ ਨੰਬਰ 1 ‘ਚ 1.34 ਕਰੋੜ ਰੁਪਏ ਨਾਲ ਬਣੇਗਾ ਨੇਚਰ ਪਾਰਕ : ਦਲਬੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ* *ਕਿਹਾ, ਧੂਰੀ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਕੰਮ ਜੰਗੀ ਪੱਧਰ ‘ਤੇ ਜਾਰੀ* ਧੂਰੀ, 13 ਅਪ੍ਰੈਲ:Bol…

Read More

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

* ਟਰਾਂਸਫਾਰਮਰਾਂ ਨੇੜੇ ਸੁਰੱਖਿਆ ਉਪਾਅ ਅਪਣਾਉਣ ਨਾਲ ਅੱਗ ਦੀਆਂ ਘਟਨਾਵਾਂ ਤੋਂ ਬਚਾਅ ਸੰਭਵ – ਇੰਜੀ ਹਰਵਿੰਦਰ ਸਿੰਘ ਧੀਮਾਨ ਮਾਲੇਰਕੋਟਲਾ, 13 ਅਪ੍ਰੈਲ Bol Punjab De, Buero  ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ…

Read More

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੰਡਸਟਰੀ ਨੂੰ ਸਾਜਗਾਰ ਮਾਹੌਲ ਦੇਣ ਲਈ ਲਗਾਤਾਰ ਯਤਨ – ਵਿਰਾਜ ਐਸ. ਤਿੜਕੇ

*ਪੀ.ਐਸ.ਟੀ.ਸੀ. ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਭਰੋਸਾ * ਵਪਾਰਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਮਾਲੇਰਕੋਟਲਾ, 13 ਅਪ੍ਰੈਲ :Bol Punjab De, Buero               ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਲਈ ਸਾਜਗਾਰ ਮਾਹੌਲ ਤਿਆਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਸੰਦਰਭ ਵਿੱਚ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ  ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਪ੍ਰਤੀਨਿਧੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਆਜ਼ਮ ਦਾਰਾ, ਚੇਅਰਮੈਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਿਤਿਆਜ਼ ਅਲੀ, ਚੇਅਰਮੈਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਮੇਂ-ਸਿਰ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣਾ ਅਤੇ ਵਪਾਰੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।  ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਕਮਰਸ਼ੀਅਲ ਇਲਾਕਿਆਂ ਅਤੇ ਬਾਜ਼ਾਰਾਂ ਵਿੱਚ ਪੈਟਰੋਲਿੰਗ ਵਧਾਈ ਜਾਵੇ ਤਾਂ ਜੋ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ। ਇਸ ਤੋਂ ਇਲਾਵਾ ਟਰੈਫਿਕ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਅਹਿਮਦਗੜ੍ਹ, ਅਮਰਗੜ੍ਹ ਅਤੇ ਮਾਲੇਰਕੋਟਲਾ ਸ਼ਹਿਰ ਲਈ ਵਿਸ਼ੇਸ਼ ਟਰੈਫਿਕ ਯੋਜਨਾ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ। ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਆਜ਼ਮ ਦਾਰਾ ਨੇ ਦੱਸਿਆ ਕਿ ਟਰੇਡਰਜ਼ ਕਮਿਸ਼ਨ ਦੇ ਪ੍ਰਤੀਨਿਧੀਆਂ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਵਪਾਰੀਆਂ ਨਾਲ ਸਿੱਧਾ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਇਕੱਠਾ ਕਰਕੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਬਾਜ਼ਾਰਾਂ ਵਿੱਚ ਪਖਾਨਿਆਂ ਅਤੇ ਬਜਾਰਾਂ ਦੀ ਸਾਫ ਸਫਾਈ, ਪਾਰਕਿੰਗ ਅਤੇ ਸਟ੍ਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਦੇ ਤੁਰੰਤ ਸੁਧਾਰ ਦੀ ਲੋੜ ‘ਤੇ ਜ਼ੋਰ ਦਿੱਤਾ।             ਡਿਪਟੀ ਕਮਿਸ਼ਨਰ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਕਿਉਂਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ ਅਤੇ ਵਪਾਰੀਆਂ ਦੀਆਂ ਵਾਜਿਬ ਸਮੱਸਿਆਵਾਂ ਦਾ ਨਿਪਟਾਰਾ ਤਰਜੀਹ ਦੇ ਅਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਡੀ.ਡੀ.ਪੀ.ਓ ਰੂਪ ਸਿੰਘ, ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ ਹਰਵਿੰਦਰ ਸਿੰਘ, ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ,ਏ.ਐਮ.ਈ ਇੰਜ. ਨਰਿੰਦਰ ਕੁਮਾਰ,ਈ.ਟੀ.ਓ ਨਛੱਤਰ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ…

Read More

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ– ਗੋਲਡੀ 

— ਕਿਹਾ ਸੂਬਾ ਸਰਕਾਰ ਦੇ ਦਾਅਵਿਆਂ ਨੂੰ ਦੱਸਿਆ ਕੋਰਾ ਝੂਠ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਨਾ ਹੋਣ ਕਾਰਨ ਅੰਨਦਾਤਾ ਪ੍ਰੇਸ਼ਾਨੀ ਦੇ ਆਲਮ ਵਿੱਚ ਦਿਖਾਈ ਦੇ ਰਿਹਾ ਹੈ। ਉਨ੍ਹਾਂ…

Read More

*ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 07 ਮੁਲਜ਼ਮ ਕਾਬੂ*

*ਕੈਂਟਰ, ਮੋਟਰਸਾਈਕਲ, ਚੋਰੀ ਕੀਤੇ ਪਾਈਪ, ਡੰਡਾ ਅਤੇ ਮ੍ਰਿਤਕ ਦਾ ਮੋਬਾਇਲ ਫੋਨ ਬ੍ਰਾਮਦ ਸੰਗਰੂਰ, 13 ਅਪ੍ਰੈਲ Bol Punjab De, Buero  ਸਰਤਾਜ ਸਿੰਘ ਚਾਹਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ, ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭਵਾਨੀਗੜ੍ਹ ਦੇ ਏਰੀਏ ਵਿੱਚ ਹੋਏ ਅੰਨ੍ਹੇ ਕਤਲ ਦੇ ਮਾਮਲੇ…

Read More

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

* ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਕ ਤਰੱਕੀ ਸੰਭਵ: ਚੀਮਾ * ਕਿਹਾ,ਮੁੱਖ ਮੰਤਰੀ ਪੰਜਾਬ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਕਰਨਗੇ ਵੱਡਾ ਐਲਾਨ, ਗਰੀਬ ਅਤੇ ਦਲਿਤ ਔਰਤਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਮਹੀਨਾ ਮਾਲੇਰਕੋਟਲਾ, 12 ਅਪ੍ਰੈਲ :Bol Punjab De, Buero  ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।  ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ।    ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ।  ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ।\ ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ…

Read More

ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ

* ਸਾਈਬਰ ਅਪਰਾਧ ਹੋਣ ਤੇ ਹੈਲਪਲਾਈਨ ਨੰਬਰ 1930 ‘ਤੇ ਕੀਤਾ ਜਾਵੇ ਸੰਪਰਕ – ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ, 13 ਅਪ੍ਰੈਲ -Bol Punjab De, Buero  ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮਨਜੋਤ ਸਿੰਘ ਦੀ ਸਾਈਬਰ ਕਰਾਈਮ ਟੀਮ ਵੱਲੋਂ ਸਾਈਬਰ ਅਪਰਾਧਾਂ ਵਿਰੁੱਧ ਲਗਾਤਾਰ…

Read More

ਸੁਨਾਮ ਕਾਲਜ ਚ, ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮਨਾਈ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ** ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੁਆਰਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਜੈਯੰਤੀ ਮਨਾਈ । ਸਮਾਰੋਹ ਦਾ ਆਗਾਜ਼ ਡਾ. ਮਨੀਤਾ ਜੋਸ਼ੀ ਪ੍ਰੋਗਰਾਮ ਅਫਸਰ ਐਨ. ਐਸ. ਐਸ ਦੁਆਰਾ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ…

Read More

ਸੇਵਾ ਮੁਕਤ ਡੀਆਈਜੀ ਮਨਦੀਪ ਸਿੱਧੂ ਵੱਲੋਂ ਸਮਾਜ ਸੇਵਾ ਨਿਰੰਤਰ ਜਾਰੀ ਰੱਖਣ ਦਾ ਅਹਿਦ 

** ਕਿਹਾ ਕਿਸੇ ਧੀ ਦਾ ਭਵਿੱਖ ਹਨੇਰੇ ਚ, ਨਹੀਂ ਡੁੱਬਣ ਦਿਆਂਗੇ  ** ‘ਪੜ੍ਹੋ ਪੰਜਾਬ – ਖੇਲੋ ਪੰਜਾਬ’ ਕੁੜੀਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਕਰਦੈ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੇਵਾਮੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਸਮਾਜ ਸੇਵਾ ਨਿਰੰਤਰ ਜਾਰੀ ਰੱਖਣ ਦਾ ਅਹਿਦ ਕਰਦਿਆਂ ਕਿਹਾ ਕਿ ਵਿੱਤੀ ਸਾਧਨਾਂ ਦੀ ਘਾਟ ਕਾਰਨ ਕਿਸੇ…

Read More

ਸੁਨਾਮ ਚ, ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ 

* ਸੇਵਾ ਮੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਜੈਕਾਰਿਆਂ ਦੀ ਗੂੰਜ ਚ, ਕੀਤਾ ਰਵਾਨਾ  * ਕਿਹਾ ਗੁਰੂ ਸਾਹਿਬ ਨੇ ਆਮ ਵਿਅਕਤੀ ਨੂੰ ਬਖਸ਼ੀ ਸਰਦਾਰੀ ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ — ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਵ ਦਸਤਾਰ ਦਿਵਸ ਮੌਕੇ ‘ਸਾਡਾ ਖੁਆਬ ਪੱਗਾਂ ਵਾਲਾ ਪੰਜਾਬ’ ਸਲੋਗਨ ਤਹਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਤੋਂ ਇੱਕ…

Read More