ਅਸ਼ਰਫ ਅਨਸਾਰੀ, ਮਲੇਰਕੋਟਲਾ Bol Punjab De,Buero:

ਮਲੇਰਕੋਟਲਾ ਨਾਲ ਲੱਗਦੇ ਪਿੰਡ ਸੁਲਤਾਨਪੁਰ ਡੀ ਈ ਓ ਮੈਡਮ ਬਲਜਿੰਦਰ ਕੌਰ ਅਤੇ ਬੀਪੀਈਓ ਸਰਦਾਰ ਸੋਹਣ ਸਿੰਘ ਦੀ ਯੋਗ ਅਗਵਾਈ ਹੇਠ ਵਧੀਆ ਪੁਜੀਸਨਾ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਸਕੂਲ ਦੇ ਸੈਂਟਰ ਹੈਡ ਟੀਚਰ ਮੈਡਮ ਕਮਲਜੀਤ ਕੌਰ ਵੱਲੋਂ ਸਲਾਨਾ ਰਿਪੋਰਟ ਪੜ੍ਹੀ ਗਈ ਅਤੇ ਸਕੂਲ ਸਟਾਫ ਵੱਲੋਂ ਪੰਚਾਇਤ ਅਤੇ ਬੱਚਿਆਂ ਦੇ ਮਾਤਾ ਪਿਤਾ ਦਾ ਸਵਾਗਤ ਕੀਤਾ ਗਿਆ।
ਮੈਡਮ ਕਮਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਸਕੂਲ ਅਤੇ ਪਿੰਡ ਅਤੇ ਮਾਪਿਆਂ ਦਾ ਨਾਂ ਰੋਸ਼ਨ ਕਰ ਸਕਣ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖਲ ਕਰਵਾਇਆ ਜਾਵੇ ਅਤੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਇੱਕ ਨਸ਼ਿਆਂ ਦੇ ਖਿਲਾਫ ਨਾਟਕ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਸਕੂਲ ਸਟਾਫ ਮੈਡਮ ਗੁਰਮੀਤ ਕੌਰ ਪਰਮਜੀਤ ਕੌਰ ਹਰਵੀਰ ਕੌਰ ਅਤੇ ਸਰਪੰਚ ਅਮਨਦੀਪ ਸਿੰਘ ਸਕੂਲ ਕਮੇਟੀ ਦੇ ਚੇਅਰਮੈਨ ਬੀਬੀ ਸਰਬਜੀਤ ਕੌਰ ਅਤੇ ਗੁਰਮੀਤ ਸਿੰਘ ਗੁਰਸੇਵਕ ਸਿੰਘ ਸਮਾਜ ਸੇਵੀ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।