Headlines

ਮੰਤਰੀ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਵੰਡੇ ਜੇਤੂ ਸਰਟੀਫਿਕੇਟ 

Oplus_16908288

** ਵੋਟਰਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸ਼ਹਿਰੀ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦਿੰਦਿਆਂ ਵੱਡੀ ਜਿੱਤ ਦਿਵਾਈ ਹੈ, ਸਮੂਹ ਕੌਂਸਲਰ ਵੋਟਰਾਂ ਵੱਲੋਂ ਦਿੱਤੀ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਲਗਨ, ਸਮਰਪਣ ਅਤੇ ਦ੍ਰਿੜ੍ਹਤਾ ਨਾਲ ਨਿਭਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕੌਂਸਲਰਾਂ ਨੂੰ ਸ਼ਹਿਰ ਅੰਦਰ ਸਫ਼ਾਈ ਵੱਲ ਉਚੇਚਾ ਧਿਆਨ ਦੇਣ ਲਈ ਆਖਿਆ। ਮੰਤਰੀ ਅਮਨ ਅਰੋੜਾ ਨ ਸਭ ਤੋਂ ਪਹਿਲਾਂ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ, ਸੜਕਾਂ ਅਤੇ ਚੌਕਾਂ ਵਿੱਚ ਹਾਦਸਿਆਂ ਦਾ ਕਾਰਨ ਬਣ ਰਹੇ ਚੁਣਾਵੀ ਫਲੈਕਸਾਂ ਅਤੇ ਬੋਰਡਾਂ ਨੂੰ ਉਤਾਰਨ, ਬਰਸਾਤ ਰੁੱਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਰੁੱਖ ਲਗਾਉਣ ਅਤੇ ਨਾਲਿਆਂ ਦੀ ਸਾਫ਼-ਸਫ਼ਾਈ ਕਰਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੋਹਣਾ ਬਣਾਉਣ ਲਈ ਸਥਾਨਕ ਵਾਸੀਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਆਸ਼ਾ ਬਜਾਜ, ਮਾਹੀ ਮਹੰਤ, ਜਸਵਿੰਦਰ ਕੌਰ ਹਾਂਡਾ, ਰਾਜਿੰਦਰ ਕੌਰ, ਯਾਦਵਿੰਦਰ ਸਿੰਘ ਨਿਰਮਾਣ, ਵਰੁਣ ਮਧਾਨ ਮੋਂਟੀ, ਮਨਪ੍ਰੀਤ ਬਾਂਸਲ, ਕੁਲਵੀਰ ਸਿੰਘ ਭੰਗੂ, ਸੰਨੀ ਕਾਂਸਲ ਸਮੇਤ ਹੋਰ ਕੌਂਸਲਰ ਤੇ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *