Headlines

ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਪਾਵੇ ਯੋਗਦਾਨ — ਅਮਨ ਅਰੋੜਾ 

** ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੀ ਸਮੀਖਿਆ ਮੀਟਿੰਗ

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਆਪਣਾ ਬਣਦਾ ਯੋਗਦਾਨ ਪਾਵੇ। ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਵੀਰਵਾਰ ਨੂੰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟਕੇ ਲੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਇਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਨਸ਼ਿਆਂ ਦੀ ਤਸਕਰੀ ਰਾਹੀਂ ਬਣਾਈਆਂ ਗਈਆਂ ਨਾਜਾਇਜ਼ ਜਾਇਦਾਦਾਂ ਖ਼ਿਲਾਫ਼ ਵੀ ਵੱਡੇ ਪੱਧਰ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕੇਵਲ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। 

ਡੱਬੀ *** 

ਪ੍ਰਾਈਵੇਟ ਸਕੂਲਾਂ ਦੇ ਫੀਸ ਢਾਂਚੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਿੱਖਿਆ ਹਰ ਇੱਕ ਬੱਚੇ ਦਾ ਬੁਨਿਆਦੀ ਅਧਿਕਾਰ ਹੈ ਅਤੇ ਸਿੱਖਿਆ ਦੇ ਨਾਂ ‘ਤੇ ਕਿਸੇ ਦੀ ਵੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

Leave a Reply

Your email address will not be published. Required fields are marked *