Headlines

ਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਾਲੇਰਕੋਟਲਾ, 4 ਮਈ Bol Punjab De, Buero 
                          ਪਦਉੱਨਤੀ ਉਪਰੰਤ ਮਨਦੀਪ ਕੌਰ ਵੱਲੋਂ ਸਹਾਇਕ ਕਮਿਸ਼ਨਰ, ਮਾਲੇਰਕੋਟਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਮਾਲ ਅਫਸਰ, ਮਾਲੇਰਕੋਟਲਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
                          ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਮਨਦੀਪ ਕੌਰ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਉਹ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਲੋਕ-ਹਿੱਤ ਨੂੰ ਪਹਿਲ ਦੇਣ ਦੇ ਨਾਲ ਨਾਲ ਦਫ਼ਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਾਉਣੀ ਉਨ੍ਹਾਂ ਦੀ ਤਰਜੀਹ ਰਹੇਗੀ।
                         ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਆਪਣੀ ਸਾਥੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਯਤਨਸ਼ੀਲ ਰਹਿਣਗੇ, ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ ।

Leave a Reply

Your email address will not be published. Required fields are marked *