ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਟਰੈਫਿਕ ਵਿਵਸਥਾ, ਸਾਫ ਸਫਾਈ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ
ਸੰਗਰੂਰ, 5 ਜੂਨ: Bol Punjab De, Buero
ਸੰਗਰੂਰ ਜ਼ਿਲ੍ਹੇ ਵਿੱਚ 21 ਜੂਨ, 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਬਿਜਲੀ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਕਿਹਾ ਕਿ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ ਤਾਇਨਾਤ ਕਰਨ ਸਮੇਤ ਨਿਰਵਿਘਨ ਬਿਜਲੀ ਸਪਲਾਈ, ਅਤੇ ਟ੍ਰੈਫਿਕ ਪਲਾਨ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਵੱਖ ਵੱਖ ਵਿਭਾਗਾਂ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਾਜਬੀਰ ਸਿੰਘ ਭੰਗੂ, ਡੀਐਸਪੀ ਕਰਨੈਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।