** ਲਾਇਨਜ ਕਲੱਬ ਹਰਿਆਲੀ ਦਾ ਦਾਇਰਾ ਵਧਾਉਣ ਲਈ ਯਤਨਸ਼ੀਲ — ਜ਼ਖ਼ਮੀ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ ਵੱਲੋਂ ਲਾਇਨਜ ਕਲੱਬ ( ਪ੍ਰਾਈਮ ) ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਬੂਟੇ ਲਾਏ ਗਏ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ , ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫਸਰ ਪ੍ਰੋਫੈਸਰ ਗੁਰਪ੍ਰੀਤ ਸਿੰਘ, ਡਾਕਟਰ ਮੁਨੀਤਾ ਜੋਸ਼ੀ, ਪ੍ਰੋਫੈਸਰ ਕਾਲਾ ਸਿੰਘ, ਡਾਕਟਰ ਮਨਪ੍ਰੀਤ ਕੌਰ ਹਾਂਡਾ ਨੇ ਪਹੁੰਚੇ ਮਹਿਮਾਨਾ ਦਾ ਸਵਾਗਤ ਕੀਤਾ। ਜੰਗਲਾਤ ਵਿਭਾਗ ਦੇ ਬਲਾਕ ਅਫਸਰ ਮੈਡਮ ਗੁਰਪ੍ਰੀਤ ਕੌਰ ਅਤੇ ਲਾਇਨਜ ਕਲੱਬ ਸੁਨਾਮ ਦੇ ਪ੍ਰਧਾਨ ਪਵਿੱਤਰ ਸਿੰਗਲਾ ਨੇ ਵਲੰਟੀਅਰਜ਼ ਨੂੰ ਵਿਸ਼ਵ ਵਾਤਾਵਰਣ ਦਿਵਸ ਦੀ ਵਧਾਈ ਦਿੰਦਿਆਂ ਵਧੇਰੇ ਗਿਣਤੀ ਵਿੱਚ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ, ਅੱਜ ਦੇ ਦਿਨ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ। ਬੁਲਾਰਿਆਂ ਨੇ ਆਖਿਆ ਕਿ ਰੁੱਖਾਂ ਦੀ ਘਾਟ ਕਾਰਨ ਮੌਸਮ ਵਿੱਚ ਲਗਾਤਾਰ ਤਬਦੀਲੀ ਹੋ ਰਹੀ ਹੈ। ਉਨ੍ਹਾਂ ਵਧੇਰੇ ਗਿਣਤੀ ਵਿੱਚ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬੂਟਿਆਂ ਦੀ ਸੰਭਾਲ ਨਾ ਹੋਣ ਕਾਰਨ ਬਰਸਾਤਾਂ ਵਿਚ ਕਮੀ ਦਰਜ਼ ਕੀਤੀ ਜਾ ਰਹੀ ਹੈ। ਲਾਇਨਜ ਕਲੱਬ ਪ੍ਰਾਈਮ ਦੇ ਪ੍ਰਧਾਨ ਪਵਿੱਤਰ ਸਿੰਗਲਾ ਅਤੇ ਅੰਕੁਰ ਜ਼ਖ਼ਮੀ ਨੇ ਆਖਿਆ ਕਿ ਕਲੱਬ ਵੱਲੋਂ ਲੋੜਵੰਦਾਂ ਦੀ ਸਹਾਇਤਾ ਲਈ ਯਤਨ ਕੀਤੇ ਜਾ ਰਹੇ ਹਨ। ਹਰਿਆਲੀ ਦਾ ਦਾਇਰਾ ਵਧਾਉਣ ਲਈ ਬੂਟੇ ਲਗਾਏ ਜਾ ਰਹੇ ਹਨ। ਪ੍ਰੋਗਰਾਮ ਦੇ ਅਖੀਰ ਵਿੱਚ ਜਸਪ੍ਰੀਤ ਕੌਰ, ਖੁਸ਼ਕਰਨ ਸਿੰਘ (ਬੇਦੀ) ਨੂੰ ਲਗਾਈ ਗਈ ਟ੍ਰੇਨਿੰਗ ਲਈ ਸਨਮਾਨਿਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂ ਵਲੰਟੀਅਰਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਅਚਲਾ ਸਿੰਗਲਾ, ਡਾਕਟਰ ਰਮਨਦੀਪ ਕੌਰ, ਡਾਕਟਰ ਪਰਮਿੰਦਰ ਕੌਰ ਧਾਲੀਵਾਲ, ਕੁਲਦੀਪ ਸਿੰਘ ਬਾਹੀਆ, ਰਾਕੇਸ਼ ਬੱਬੂ, ਰੁਪਿੰਦਰ, ਜੰਗਲਾਤ ਵਿਭਾਗ ਤੋਂ ਮੈਡਮ ਗੁਰਪ੍ਰੀਤ ਕੌਰ, ਰੁਪਿੰਦਰ ਸਿੰਘ, ਸੁਖਚੈਨ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।