ਸ਼ੇਰਪੁਰ ( ਬਲਜੀਤ ਸਿੰਘ ਟਿੱਬਾ) Bol Punjab De, Buero
ਪਿੰਡ ਟਿੱਬਾ ਵਿਖੇ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਟਿੱਬਾ ਵੱਲੋਂ ਆਯੋਜਿਤ ਧਾਰਮਿਕ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਾਬਕਾ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਸੰਤ ਬਲਵੀਰ ਸਿੰਘ ਘੁੰਨਸ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ੍ਰ ਕੁਲਵੰਤ ਸਿੰਘ ਟਿੱਬਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਦੇ ਹਰ ਵਰਗ ਲਈ ਆਵਾਜ ਬੁਲੰਦ ਕਰਦੇ ਆ ਰਹੇ ਹਨ। ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੋਮਣੀ ਅਕਾਲੀ ਦਲ ਨਾਲ ਲੋਕਾਂ ਨੂੰ ਜੋੜਨ ਲਈ ਮੁਹਿੰਮ ਵਿੱਚ ਕੁਲਵੰਤ ਸਿੰਘ ਟਿੱਬਾ ਅਹਿਮ ਰੋਲ ਅਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਆਉਦੇ ਦਿਨਾਂ ਵਿੱਚ ਉਹ ਕੁਲਵੰਤ ਸਿੰਘ ਟਿੱਬਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਵਿੱਚ ਅਹਿਮ ਸਥਾਨ ਦੇਣ ਲਈ ਸਿਫਾਰਸ ਕਰਨਗੇ।
ਇਸ ਮੌਕੇ ਕੁਲਵੰਤ ਸਿੰਘ ਟਿੱਬਾ ਨੇ ਇਸ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਨ, ਪਾਰਟੀ ਦੀ ਮਜਬੂਤੀ ਅਤੇ ਆਉਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸਥਾਪਤ ਕਰਨ ਲਈ ਪੂਰਾ ਯੋਗਦਾਨ ਪਾਉਣਗੇ ਅਤੇ ਪਿੰਡਾਂ ਵਿੱਚ ਸ੍ਰ ਸੁਖਬੀਰ ਬਾਦਲ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ।ਉਹਨਾਂ ਕਿਹਾ ਉਹਨਾਂ ਵਿਸ਼ਵਾਸ ਦਿਵਾਇਆ ਕਿ ਸ੍ਰੋਮਣੀ ਅਕਾਲੀ ਦਲ ਜੋ ਵੀ ਜਿੰਮੇਵਾਰੀ ਸੌਪੇਗੀ ਉਸ ਇਮਾਨਦਾਰੀ ਅਤੇ ਸੇਵਾ ਭਾਵਨਾ ਤਹਿਤ ਨਿਭਾਵੇਗਾ। ਅਖੀਰ ਇਸ ਸਮਾਗਮ ਵਿੱਚ ਪੁੱਜੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਸਮੇਤ ਪਿੰਡਾਂ ਦੇ ਸਰਪੰਚਾਂ ਪੰਚਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ।
ਇਸ ਮੌਕੇ ਸੀਨੀਆਰ ਆਗੂ ਸੁਖਵਿੰਦਰ ਸਿੰਘ ਨਿਹਾਲੂਵਾਲ, ਸਰਕਲ ਪ੍ਰਧਾਨ ਗੁਰਦੀਪ ਸਿੰਘ ਛਾਪਾ, ਸਰਪੰਚ ਬਚਿੱਤਰ ਸਿੰਘ ਧਾਲੀਵਾਲ ਰਾਏਸਰ, ਸਰਪੰਚ ਹਰਧੰਨ ਸਿੰਘ ਟਿੱਬਾ, ਸਾਬਕਾ ਚੇਅਰਮੈਨ ਲਛਮਣ ਸਿੰਘ ਮੂੰਮ, ਸਾਬਕਾ ਸਰਪੰਚ ਮਹਿਤਾਬ ਸਿੰਘ ਗੰਡਾ ਸਿੰਘ ਵਾਲਾ, ਨੰਬਰਦਾਰ ਜਗਦੇਵ ਸਿੰਘ, ਧਰਮ ਸਿੰਘ, ਕੁਲਦੀਪ ਸਿੰਘ ਪੰਜਗਰਾਂਈਆਂ,ਸਾਬਕਾ ਸਰਪੰਚ ਬਲਦੇਵ ਸਿੰਘ ਸੰਧੂ, ਗੁਰਦੀਪ ਸਿੰਘ ਸੰਧੂ, ਬਾਬਾ ਗੁਰਮੀਤ ਸਿੰਘ, ਡਾ.ਈਸਰਪਾਲ ਸਿੰਘ, ਹਰਵਿੰਦਰ ਕੌਰ ਟਿੱਬਾ, ਬਲਦੇਵ ਸਿੰਘ ਗਾਗੇਵਾਲ, ਸਾਬਕਾ ਸਰਪੰਚ ਜਸਵਿੰਦਰ ਸਿੰਘ ਹਮੀਦੀ, ਮਾ ਮਹਿੰਦਰਪ੍ਰਤਾਪ ਸਿੰਘ, ਨੰਬਰਦਾਰ ਜਗਦੇਵ ਸਿੰਘ ਅਤੇ ਗੁਰਪਿਆਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।