Headlines

ਅਧਿਆਪਕ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਦਿੱਤਾ ਮੰਗ ਪੱਤਰ*

ਮਾਲੇਰਕੋਟਲਾ 6 ਮਈ Bol Punjab De, Buero 

ਲੰਬੇ ਸਮੇਂ ਤੋਂ ਲਟਕ ਰਹੀਆਂ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝਾ ਥੜਾ ਉਸਾਰ ਕੇ ਆਪਣੀਆਂ ਮੰਗਾਂ ਲਈ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਜਿਸ ਦੇ ਤਹਿਤ ਅੱਜ ਉਕਤ ਜਥੇਬੰਦੀਆਂ ਦੇ ਆਗੂਆਂ ਵੱਲੋਂ ADC ਮਾਲੇਰਕੋਟਲਾ ਸ ਬਰਾੜ ਜੀ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਦੀ ਮੰਗ ਕੀਤੀ ਗਈ।

ਇਸ ਸਮੇਂ ਜਾਣਕਾਰੀ ਦਿੰਦਿਆਂ ਡੈਮੋਕਰੇਟਿਕ ਟੀਚਰ ਫਰੰਟ ਮਾਲੇਰਕੋਟਲਾ ਦੇ ਪ੍ਰਧਾਨ ਸ਼ਬੀਰ ਖਾਨ , ਸਕੱਤਰ ਬੇਅੰਤ ਸਿੰਘ , ਅੰਮ੍ਰਿਤ ਸਿੰਘ ਅਤੇ ਨਰਿੰਦਰ ਧੀਮਾਨ ,3704 ਅਧਿਆਪਕ ਯੂਨੀਅਨ ਵੱਲੋਂ ਮੁਹੰਮਦ ਦਿਲਸ਼ਾਦ ਅਤੇ ਮਨਦੀਪ ਢਿੱਲੋਂ , ਈਟੀਟੀ 6635 ਅਧਿਆਪਕ ਫਰੰਟ ਵੱਲੋਂ , 2392 ਅਧਿਆਪਕ ਯੂਨੀਅਨ ਵੱਲੋ, ਅਤੇ ਅਤੇ 4161 ਮੈਡਮ ਨਿੱਜੂ ਅਧਿਆਪਕ ਯੂਨੀਅਨ ਵੱਲੋਂ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਖੜੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਸਾਲ ਬੀਤਣ ਤੇ ਵੀ ਪੂਰਾ ਨਹੀਂ ਕੀਤਾ ਗਿਆ ਸਗੋਂ ਇਹਨਾਂ ਮੰਗਾਂ ਤੋਂ ਲਗਾਤਰ ਕਿਨਾਰਾ ਕੀਤਾ ਹੋਇਆ ਹੈ। ਜਿੰਨਾ ਵਿੱਚ 3704,2392,6635 ਅਤੇ 4161 ਭਰਤੀਆਂ ਦੀਆਂ ਰੀਕਾਸਟ ਲਿਸਟਾਂ ਜਾਰੀ ਹੋਣ ਉਪਰੰਤ ਮੈਰਿਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੈਰਿਟ ਲਿਸਟਾਂ ਵਿੱਚ ਸ਼ਾਮਿਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਸਮੂਹ ਅਧਿਆਪਕਾਂ ਤੇ ਪੰਜਾਬ ਦਾ ਪੇ ਸਕੇਲ ਲਾਗੂ ਕਰਨ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੀਆਂ ਅਸਾਮੀਆਂ ਦੀ ਸਮੂਹ ਸਕੂਲਾਂ ਵਿੱਚ ਬਰਾਬਰ ਵੰਡ ਕਰਕੇ ਬਦਲੀਆਂ ਲਈ ਮੌਕਾ ਦੇਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਕੰਪਿਊਟਰ ਅਧਿਆਪਕਾਂਅਤੇ ਐਨ ਐਸ ਕਿਊ ਐਫ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਬਾਰਡਰ ਏਰੀਆ ਭੱਤਾ ਅਤੇ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਬਹਾਲ ਕਰਨ, ਏਸੀਪੀ ਸਕੀਮ 3-7-11-15 ਸਾਲਾਂ ਤੁਰੰਤ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, 01-01-2016 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ, ਸਮੂਹ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਨਵੀਂ ਸਿੱਖਿਆ ਨੀਤੀ 2020 ਰੱਦ ਕਰਨ ਅਤੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣੇ ਬੰਦ ਕਰਨ ਜਿਹੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।

ਸਾਢੇ ਚਾਰ ਸਾਲ ਦਾ ਸਮਾਂ ਬੀਤਣ ਤੋਂ ਬਾਵਜੂਦ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਮੁਲਾਜ਼ਮ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ ਹੈ। ਪੰਜਾਬ ਦੀਆਂ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਇਹਨਾਂ ਮੰਗਾਂ ਮਸਲਿਆਂ ਨੂੰ ਮਨਵਾਉਣ ਦੇ ਲਈ ਚੋਣਾਂ ਦੇ ਭਖ ਰਹੇ ਇਸ ਮਾਹੌਲ ਅੰਦਰ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਵਿੱਢਣ ਦਾ ਬਿਗਲ ਵਜਾ ਦਿੱਤਾ ਗਿਆ ਹੈ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਆਪਣੀਆਂ ਮੰਗਾਂ ਦਾ ਡਿਮਾਂਡ ਚਾਰਟ ਭੇਜ ਕੇ ਇਹਨਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ ।ਅਗਲੇ ਦਿਨੀ ਪੰਜਾਬ ਸਰਕਾਰ ਦੇ ਇਸ ਅੜੀਅਲ ਰਵੱਏ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ ਆਗੂਆਂ ਨੇ ਸਮੂਹ ਅਧਿਆਪਕ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਚਿਹਰੇ ਤੋਂ ਘੁੰਡ ਚੁੱਕ ਲਿਆ ਹੈ , ਸਰਕਾਰ ਦੇ ਨਾਲ ਆਰ ਪਾਰ ਦੀ ਲੜਾਈ ਲਈ ਕਮਰ ਕਸੇ ਕਰ ਲੈਣ। ਸੰਘਰਸ਼ਾਂ ਦੇ ਇਤਿਹਾਸ ਦੱਸਦੇ ਹਨ ਕਿ ਛਿੱਤਰਾਂ ਦੀ ਮਾਰੀ ਨੌ ਮਣ ਝੜਦੀ ਹੈ ਇਸ ਲਈ ਸਰਕਾਰ ਨੂੰ ਸਬਕ ਸਿਖਾਉਣ ਦੇ ਲਈ ਸਮੂਹ ਅਧਿਆਪਕ ਅੱਗੇ ਆਉਦਾ l ਇਸ ਮੌਕੇ ਤੇਜਪਾਲ, ਮੁਹੰਮਦ ਸ਼ਹਿਜ਼ਾਦ, ਬਲਬਿੰਦਰ ਸਿੰਘ, ਦਵਿੰਦਰ ਸਿੰਘ ਅਤੇ ਵਾਸੀਮ ਅਕਰਮ ਅਧਿਆਪਕ ਆਗੂ ਹਾਜਿਰ ਸਨ l

Leave a Reply

Your email address will not be published. Required fields are marked *