Headlines

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਜਬਰੀ ਡੱਕਿਆ 

oplus_131074

— ਮੰਤਰੀ ਅਮਨ ਅਰੋੜਾ ਦੇ ਘਰ ਦਾ ਕਰਨਾ ਸੀ ਘਿਰਾਓ 

— ਕਿਸਾਨ , ਸਾਬਕਾ ਸੈਨਿਕ ਅਤੇ ਪੈਨਸ਼ਨਰ ਪ੍ਰਦਰਸ਼ਨਕਾਰੀਆਂ ਦੇ ਹੱਕ ਚ ਡਟੇ 

**2 ਧਰਨਾ ਦਿੰਦੇ ਹੋਏ ਕਿਸਾਨ ਤੇ ਹੋਰ।

3— ਐਸਪੀ ਨਵਰੀਤ ਸਿੰਘ ਵਿਰਕ ਆਪਣੀ ਗੱਲ ਕਹਿੰਦੇ ਹੋਏ।

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸੂਬਾ ਭਰ ਤੋਂ ਆਏ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਨਵੀਂ ਅਨਾਜ ਮੰਡੀ ਵਿੱਚੋਂ ਹਿਰਾਸਤ ਵਿੱਚ ਲੈ ਲਿਆ। ਸਵੇਰੇ ਜਿਉਂ ਹੀ ਪ੍ਰਦਰਸ਼ਨਕਾਰੀ ਮੁਲਾਜ਼ਮ ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਇਕੱਠੇ ਹੋਣੇ ਸ਼ੁਰੂ ਹੋਏ ਤਾਂ ਪੁਲਿਸ ਨੇ ਜ਼ਬਰਦਸਤ ਹੱਲਾ ਬੋਲਦਿਆਂ ਉੱਥੋਂ ਖਦੇੜਿਆ ਅਤੇ ਵੱਡੀ ਗਿਣਤੀ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈਕੇ ਵੱਖ ਵੱਖ ਥਾਣਿਆਂ ਚ ਡੱਕ ਦਿੱਤਾ। ਇੱਥੋਂ ਤੱਕ ਕਿ ਲਾਇਆ ਟੈਂਟ ਵੀ ਉਖਾੜ ਦਿੱਤਾ। ਪ੍ਰਦਰਸ਼ਨਕਾਰੀਆਂ ਦਾ ਮੰਡੀ ਵਿੱਚ ਦਾਖਲਾ ਰੋਕਣ ਲਈ ਅਨਾਜ ਮੰਡੀ ਦੇ ਗੇਟ ਬੰਦ ਕਰਕੇ ਪੁਲਿਸ ਦਾ ਪਹਿਰਾ ਲਾ ਦਿੱਤਾ ਬਾਵਜੂਦ ਇਸ ਦੇ ਪ੍ਰਦਰਸ਼ਨਕਾਰੀ ਸੇਵਾ ਕੇਂਦਰਾਂ ਦੇ ਮੁਲਾਜ਼ਮ ਦਾ ਪੁਲਿਸ ਨੂੰ ਝਕਾਨੀ ਦੇਕੇ ਆਉਣਾ ਜਾਰੀ ਰਿਹਾ। ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਉਪਰ ਪੁਲਿਸ ਜ਼ਬਰ ਦੀ ਖ਼ਬਰ ਸੁਣਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸਾਬਕਾ ਸੈਨਿਕ, ਡੀਟੀਐਫ ਦੇ ਆਗੂ ਅਤੇ ਪੈਨਸ਼ਨਰ ਧਰਨੇ ਵਾਲੀ ਜਗ੍ਹਾ ਤੇ ਇਕੱਠੇ ਹੋਏ। ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਕਿ ਪੁਲਿਸ ਪ੍ਰਸ਼ਾਸਨ ਹਿਰਾਸਤ ਵਿੱਚ ਲਏ ਮੁਲਾਜ਼ਮਾਂ ਨੂੰ ਧਰਨੇ ਵਿੱਚ ਲੈਕੇ ਆਵੇ ਲੇਕਿਨ ਪੁਲਿਸ ਪ੍ਰਸ਼ਾਸਨ ਨੇ ਅਜਿਹਾ ਨਹੀਂ ਕੀਤਾ। ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਪਤਾ ਲੱਗਦਿਆਂ ਭਾਜਪਾ ਆਗੂ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਵੀ ਮੌਕੇ ਤੇ ਪਹੁੰਚਕੇ ਹਾਅ ਦਾ ਨਾਅਰਾ ਮਾਰਿਆ। ਨਵੀਂ ਅਨਾਜ ਮੰਡੀ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਆਗੂ ਸਤਨਾਮ ਸਿੰਘ ਪਟਿਆਲਾ, ਸਾਬਕਾ ਸੈਨਿਕ ਜਥੇਬੰਦੀ ਦੇ ਆਗੂ ਚੰਦ ਸਿੰਘ ਰਾਮਪੁਰਾ, ਡੀਟੀਐਫ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਦਾਤਾ ਨਮੋਲ, ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ, ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ, ਪਵਨ ਕੁਮਾਰ ਸ਼ਰਮਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਹੱਕ ਮੰਗਦੇ ਕਿਰਤੀਆਂ ਨੂੰ ਸੰਘਰਸ਼ ਕਰਨ ਤੋਂ ਰੋਕਕੇ ਜਮਹੂਰੀਅਤ ਦਾ ਘਾਣ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਧਰਨਿਆਂ ਚੋਂ ਨਿੱਕਲੀ ਪਾਰਟੀ ਦੇ ਰਾਜ ਦੌਰਾਨ ਲੋਕਾਂ ਨੂੰ ਇਨਸਾਫ਼ ਲੈਣ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਜਵਾਬ ਦੇਵੇਗੀ। ਇਸੇ ਦੌਰਾਨ ਪੁਲਿਸ ਅਧਿਕਾਰੀ ਐਸਪੀ ਨਵਰੀਤ ਸਿੰਘ ਵਿਰਕ ਨੇ ਧਰਨਾਕਾਰੀਆਂ ਨੂੰ ਆਖਿਆ ਕਿ ਪ੍ਰਸ਼ਾਸਨ ਜਥੇਬੰਦੀਆਂ ਦੀ ਮੰਗ ਤੇ ਵਿਚਾਰ ਕਰ ਰਹੀ ਹੈ। ਉਂਜ ਉਨ੍ਹਾਂ ਬੁਲਾਰਿਆਂ ਵੱਲੋਂ ਸਟੇਜ ਤੋਂ ਬੋਲੀ ਜਾ ਰਹੀ ਸ਼ਬਦਾਵਲੀ ਤੇ ਵੀ ਇਤਰਾਜ਼ ਜ਼ਾਹਿਰ ਕੀਤਾ

Leave a Reply

Your email address will not be published. Required fields are marked *