Headlines

ਪੁਲਿਸ ਨੇ ਕਾਂਗਰਸੀ ਵਰਕਰ ਖ਼ਿਲਾਫ਼ ਦਰਜ਼ ਕੀਤਾ ਮੁਕੱਦਮਾ 

Oplus_16908288

** ਕਾਂਗਰਸੀਆਂ ਨੇ ਸੁਨਾਮ ਚ, ਕੀਤਾ ਰੋਸ ਪ੍ਰਦਰਸ਼ਨ 

ਦਰਸ਼ਨ ਸਿੰਘ ਚੌਹਾਨ,  Bol Punjab De, Buero 

ਸੁਨਾਮ — ਪੁਲਿਸ ਵੱਲੋਂ ਹੁਸ਼ਿਆਰਪੁਰ ਅਧੀਨ ਆਉਂਦੇ ਥਾਣਾ ਟਾਂਡਾ ਵਿਖੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਇੱਕ ਵਰਕਰ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਦਬਾਅ ਹੇਠ, ਝਾੜੂ ਦੇ ਤੀਲੇ-ਤੀਲੇ ਅਤੇ ਨਿਰਾਦਰ ਕਰਨ ਦੇ ਦੋਸ਼ਾਂ ਤਹਿਤ ਝੂਠਾ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਪਰਚਾ ਦਰਜ ਕੀਤਾ ਗਿਆ ਹੈ। ਜਿਸ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਨਜ਼ਦੀਕ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਭੰਡਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਸਨਮੀਕ ਹੈਨਰੀ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਕਰਮਜੀਤ ਕੌਰ ਮਾਡਲ ਟਾਊਨ ਸਮੇਤ ਹੋਰਨਾਂ ਆਗੂਆਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਕਾਂਗਰਸ ਵਰਕਰਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਵਰਤਾਰੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸੂਬੇ ਅੰਦਰ ਹੱਕ ਮੰਗਦੇ ਬੇਰੁਜ਼ਗਾਰਾਂ ਅਤੇ ਕੱਚੇ ਕਾਮਿਆਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਪਟਿਆਲਾ ਵਿਖੇ ਪਾਵਰਕੌਮ ਦੇ ਦਫ਼ਤਰ ਸਾਹਮਣੇ ਧਰਨਾ ਦੇਕੇ ਬੈਠੇ ਬੇਰੁਜ਼ਗਾਰਾਂ ਨੂੰ ਬੇਰਹਿਮੀ ਨਾਲ ਕੁਟਾਪਾ ਚਾੜ੍ਹਿਆ ਗਿਆ ਇਸੇ ਤਰ੍ਹਾਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਗਿਆ। ਪੁਲਿਸ ਨੇ ਅਨਾਜ ਮੰਡੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੂੰ ਪੁਲਸੀਆ ਜ਼ਬਰ ਨਾਲ ਖਦੇੜ ਦਿੱਤਾ। ਉਨ੍ਹਾਂ ਆਖਿਆ ਕਿ ਸੂਬੇ ਦੀ ਜਨਤਾ ਇਸ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ।

Leave a Reply

Your email address will not be published. Required fields are marked *