ਦਰਸ਼ਨ ਸਿੰਘ ਚੌਹਾਨ Bol Punjab De, Buero
* ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
* ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਮੁੱਦਿਆਂ ਨੂੰ ਹੱਲ ਕਰਨਾ ਸੀ ਉਦੇਸ਼– ਟੋਨੀ
*ਕੌਂਸਲਰਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ * ਸੁਖਮਨੀ ਸਾਹਿਬ ਦਾ ਪਾਠ ਕਰਵਾਕੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
* ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਮੁੱਦਿਆਂ ਨੂੰ ਹੱਲ ਕਰਨਾ ਸੀ ਉਦੇਸ਼– ਟੋਨੀ
*ਕੌਂਸਲਰਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ
ਸੁਨਾਮ — ਨਗਰ ਕੌਂਸਲ, ਸੁਨਾਮ ਊਧਮ ਸਿੰਘ ਵਾਲਾ ਦੇ ਮੌਜੂਦਾ ਸਦਨ ਦੇ ਕਾਰਜਕਾਲ ਦੀ ਸਮਾਪਤੀ ‘ਮੌਕੇ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਵਿਖੇ *ਸੁਖਮਨੀ ਸਾਹਿਬ* ਦੇ ਪਾਠ ਦਾ ਆਯੋਜਨ ਕੀਤਾ ਗਿਆ। ਧਾਰਮਿਕ ਸਮਾਰੋਹ ਤੋਂ ਬਾਅਦ ਆਪਣੇ ਸੰਬੋਧਨ ਵਿੱਚ, ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸਮੂਹ ਨਗਰ ਕੌਂਸਲਰਾਂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਲਗਾਤਾਰ ਕੌਂਸਲਰਾਂ ਦਾ ਸਮਰਥਨ ਮਿਲਿਆ ਹੈ, ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਿਕਾਸ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜ ਸਾਲਾਂ ਦਾ ਕਾਰਜਕਾਲ ਸਫਲਤਾਪੂਰਵਕ ਪੂਰਾ ਹੋਇਆ ਹੈ, ਇਸ ਸਮੇਂ ਦੌਰਾਨ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ, ਉਹ ਨਿੱਜੀ ਤੌਰ ‘ਤੇ ਜਨਤਕ ਹਿੱਤਾਂ ਦੀ ਰਾਖੀ ਕਰਦੇ ਰਹਿਣਗੇ। ਇਸ ਮੌਕੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਨਿਰਮਲਾ ਦੇਵੀ, ਰਜਿੰਦਰ ਕੌਰ, ਵਿਕਰਮਜੀਤ ਸਿੰਘ ਵਿੱਕੀ ਐਮ ਸੀ, ਰਾਜੂ ਨਾਗਰ, ਹਰਮੇਸ਼ ਸਿੰਘ ਪੱਪੀ, ਵਰੁਣ ਕੁਮਾਰ ਮੋਂਟੀ ਮਧਾਨ, ਗੁਰਦੀਪ ਸਿੰਘ ਰੇਲਵੇ, ਲਾਲੀ ਠੇਕੇਦਾਰ, ਸੱਤਪਾਲ ਸੱਤੀ, ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ, ਗੁਰਤੇਗ ਸਿੰਘ ਨਿੱਕਾ, ਚਮਕੌਰ ਸਿੰਘ ਹਾਂਡਾ, ਅਤੇ ਹੋਰ ਨਗਰ ਕੌਂਸਲਰ ਅਤੇ ਪਤਵੰਤੇ ਹਾਜ਼ਰ ਸਨ।