Headlines

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

Oplus_16908288

— ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਚ, ਕੀਤੀਆਂ ਜਾ ਰਹੀਆਂ ਮੀਟਿੰਗਾਂ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਕਿਰਤੀ ਕਿਸਾਨ ਯੂਨੀਅਨ ਨੇ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੁਨਾਮ ਹਲਕੇ ਦੇ ਪਿੰਡਾਂ ਢੱਡਰੀਆਂ, ਸਾਹੋਕੇ , ਤਕੀਪੁਰ ਵਿਖੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਮੈਂਬਰੀ ਖਤਮ ਕਰਨ ਅਤੇ ਪੰਜਾਬ ਦੇ ਪਾਣੀਆਂ ਦੇ ਮਾਮਲਿਆਂ ਬਾਰੇ 15 ਮਈ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਸਬੰਧੀ ਪ੍ਰੇਰਿਤ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ,ਜ਼ਿਲ੍ਹਾ ਆਗੂ ਅਵਤਾਰ ਸਿੰਘ ਸਾਹੋਕੇ ਅਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਨਾਲ ਪਾਣੀਆਂ ਦੇ ਮਾਮਲੇ ਤੇ ਧੱਕਾ ਕੀਤਾ ਹੈ ਅਤੇ ਮੌਜੂਦਾ ਬੀਜੇਪੀ ਸਰਕਾਰ ਨੇ ਭਾਖੜਾ ਵਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਮੈਂਬਰੀ ਖਤਮ ਕਰਕੇ ਪੂਰਨ ਰੂਪ ਵਿੱਚ ਪਾਣੀਆਂ ਤੇ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਪੰਜਾਬ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਦੇ ਹੱਦ ਕਰਜ਼ੇ ਵਧਾਉਣ ਲਈ ਚਿੱਠੀ ਜਾਰੀ ਕੀਤੀ ਸੀ ਪਰ ਕਿਸਾਨਾਂ ਨੂੰ ਬੈਂਕਾਂ ਵੱਲੋਂ ਵਧਾਏ ਹੋਏ ਹੱਦ ਕਰਜੇ ਨਹੀਂ ਦਿੱਤੇ ਜਾ ਰਹੇ ਇਹ ਹੱਦ ਕਰਜੇ ਫੌਰੀ ਜਾਰੀ ਕੀਤੇ ਜਾਣ , ਜਿੰਨ੍ਹਾਂ ਕਿਸਾਨਾਂ ਨੇ ਸਭਾਵਾਂ ਵਿੱਚ ਬਕਾਏ ਉਤਾਰ ਦਿੱਤੇ ਹਨ ਉਹਨਾਂ ਨੂੰ ਫੌਰੀ ਪੈਸੇ ਦਿੱਤੇ ਜਾਣ, ਆਗੂਆਂ ਨੇ ਕਿਹਾ ਕਿ ਇਲਾਕੇ ਵਿੱਚ ਜੋ ਕਿਸਾਨਾਂ ਦੀ ਸਬਜ਼ੀਆਂ ਤੇ ਮੱਕੀ ਦੀ ਫਸਲ ਨੂੰ ਜੰਗਲੀ ਸੂਰਾਂ ਵੱਲੋਂ ਬਰਬਾਦ ਕੀਤਾ ਜਾ ਰਿਹਾ ਹੈ।ਇਸ ਮਸਲੇ ਤੇ ਵੀ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ। ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਨੇ ਰੈਲੀਆਂ ਦੌਰਾਨ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਰੈਲੀ ਵਿੱਚ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਹਿਬ ਸਿੰਘ ਤਕੀਪੁਰ,ਸੋਹਣ ਸਿੰਘ ਸਾਹੋਕੇ, ਹਰਦੇਵ ਸਿੰਘ ਦੁਲਟ,ਭੋਲਾ ਸਿੰਘ ਪਨਾਂਚ , ਜੋਗਾ ਸਿੰਘ,ਬਲਵਿੰਦਰ ਸਿੰਘ ਢੱਡਰੀਆਂ,ਤੇਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *