Headlines

“ਸੀ.ਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਨੂੰ ਮਿਲ ਰਹੀ ਮੁਫ਼ਤ ਯੋਗ ਸਿਖਲਾਈ ਨਿਯਮਿਤ ਯੋਗਾ ਕਲਾਸਾਂ ਨਾਲ ਲੋਕ ਅਪਨਾ ਰਹੇ ਨੇ ਸਿਹਤਮੰਦ ਜੀਵਨਸ਼ੈਲੀ

ਮਾਲੇਰਕੋਟਲਾ, 7 ਮਈ Bol Punjab De, Buero 
                ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ “ਸੀ.ਐਮ ਦੀ ਯੋਗਸ਼ਾਲਾ” ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਉਪਰਾਲੇ ਤਹਿਤ ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾ ਯੋਗ ਕਿਰਿਆਵਾਂ ਨਾਲ ਜੁੜ ਰਹੇ ਹਨ, ਜਿਸ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
               “ਸੀ.ਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਜਨਤਕ ਸਥਾਨਾਂ ’ਤੇ 64 ਯੋਗਾ ਟ੍ਰੇਨਰਾਂ ਦੀ ਦੇਖ-ਰੇਖ ਹੇਠ 275 ਯੋਗ ਕਲਾਸਾਂ ਨਿਯਮਿਤ ਤੌਰ ’ਤੇ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਹਰ ਰੋਜ਼ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਵੱਲੋਂ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕੀਤਾ ਜਾ ਰਿਹਾ ਹੈ।
                ਯੋਗਾ ਕਲਾਸਾਂ ਨਾਲ ਆਪਣੀ ਜੀਵਨਸ਼ੈਲੀ ਵਿੱਚ ਆਏ ਸਕਾਰਾਤਮਕ ਬਦਲਾਅ ਸਬੰਧੀ ਲੋਕਾਂ ਨੇ ਦੱਸਿਆ ਕਿ ਯੋਗ ਦੇ ਨਿਯਮਿਤ ਅਭਿਆਸ ਨਾਲ ਸਰਵਾਈਕਲ, ਰੀੜ ਦੀ ਹੱਡੀ ਦਾ ਦਰਦ ਅਤੇ ਜੋੜਾਂ ਦੇ ਦਰਦ ਵਰਗੀਆਂ ਸਮੱਸਿਆਵਾਂ ਤੋਂ ਕਾਫੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ “ਸੀ.ਐਮ ਦੀ ਯੋਗਸ਼ਾਲਾ” ਪੰਜਾਬ ਸਰਕਾਰ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਨਾ ਮਿਲ ਰਹੀ ਹੈ।
                ਯੋਗ ਮਾਹਿਰਾਂ ਵੱਲੋਂ ਲੋਕਾਂ ਨੂੰ ਰੋਜਾਨਾ ਜੀਵਨ ਵਿੱਚ ਯੋਗ ਨੂੰ ਅਪਨਾਉਣ ਦੇ ਫਾਇਦਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸੰਤੁਲਿਤ ਜੀਵਨਸ਼ੈਲੀ ਅਪਣਾਉਣ, ਮਾਨਸਿਕ ਤਣਾਅ ਤੋਂ ਬਚਾਅ ਅਤੇ ਰੋਜ਼ਾਨਾ ਸਿਹਤ ਸੰਬੰਧੀ ਜਰੂਰੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *