Headlines

ਰਵਿੰਦਰ ਟੁਰਨਾ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

Oplus_16908288

— ਕਿਹਾ ” ਆਪ ” ਸਰਕਾਰ ਲੋਕਤੰਤਰ ਦਾ ਕਰ ਰਹੀ ਹੈ ਘਾਣ 

— ਸੂਬੇ ਦੀ ਜਨਤਾ ਵਿਧਾਨ ਸਭਾ ਚੋਣਾਂ ਚ, ਮੰਗੇਗੀ ਹਿਸਾਬ 

ਦਰਸ਼ਨ ਸਿੰਘ ਚੌਹਾਨ,Bol Punjab De, Buero 

ਸੁਨਾਮ — ਟਕਸਾਲੀ ਕਾਂਗਰਸੀ ਆਗੂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਪਟਿਆਲਾ ਅਤੇ ਸੁਨਾਮ ਵਿਖੇ ਹੱਕ ਮੰਗਦੇ ਨੌਜਵਾਨਾਂ ਤੇ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। ਐਤਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਆਖਿਆ ਕਿ ਪਟਿਆਲਾ ਵਿਖੇ ਹੱਕਾਂ ਲਈ ਇਲੈਕਟਰੀਸ਼ਨ ਐਂਪਰੈਂਟਸਿਪ ਬੇਰੁਜ਼ਗਾਰਾਂ ਵੱਲੋਂ ਪਾਵਰਕੌਮ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਸੀ ਇਸੇ ਦੌਰਾਨ ਪੁਲਿਸ ਦੀ ਵੱਡੀ ਧਾੜ ਨੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਤੇ ਹੱਲਾ ਬੋਲਦਿਆਂ ਬੇਰਹਿਮੀ ਨਾਲ ਕੁਟਾਪਾ ਚਾੜ੍ਹਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਪੁਲਸੀਆ ਜ਼ਬਰ ਦਾ ਪ੍ਰਯੋਗ ਕਰ ਰਹੀ ਹੈ ਅਜਿਹੇ ਵਰਤਾਰੇ ਜ਼ਰੀਏ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਸੁਨਾਮ ਦੀ ਦਾਣਾ ਮੰਡੀ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੂਬਾ ਭਰ ਤੋਂ ਆਏ ਸੇਵਾ ਕੇਂਦਰ ਦੇ ਮੁਲਾਜ਼ਮਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਜ਼ਬਰ ਦੀ ਸਖ਼ਤ ਲਹਿਜੇ ਵਿੱਚ ਨਿੰਦਾ ਕਰਦਿਆਂ ਆਖਿਆ ਕਿ ਪ੍ਰਸ਼ਾਸਨ ਕੋਲੋਂ ਮਨਜ਼ੂਰੀ ਲੈਣ ਦੇ ਬਾਵਜੂਦ ਕੱਚੇ ਕਾਮਿਆਂ ਨੂੰ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੈਂਕੜੇ ਨੌਜਵਾਨ ਮੁੰਡੇ ਕੁੜੀਆਂ ਨੂੰ ਹਿਰਾਸਤ ਵਿੱਚ ਲੈਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਰਵਿੰਦਰ ਸਿੰਘ ਟੁਰਨਾ ਨੇ ਆਖਿਆ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਖਿਆ ਸੀ ਕਿ “ਕਿਸੇ ਦੀ ਚੁੰਨੀ ਨੂੰ ਹੱਥ ਨਹੀਂ ਪੈਣ ਦਿਆਂਗੇ, ਕਿਸੇ ਬੇਰੁਜ਼ਗਾਰ ‘ਤੇ ਲਾਠੀ ਨਹੀਂ ਚੱਲੇਗੀ” ਲੇਕਿਨ ਮੌਜੂਦਾ ਸਮੇਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੂਬੇ ਦੀ ਜਨਤਾ ਅਜਿਹੇ ਵਰਤਾਰੇ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਮੰਗੇਗੀ। 

Leave a Reply

Your email address will not be published. Required fields are marked *