Headlines

“ਯੁੱਧ ਨਸ਼ਿਆਂ ਵਿਰੁੱਧ” ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਜਾਗਰੂਕਤਾ ਦੀ ਲਹਿਰ, ਪਿੰਡ-ਪਿੰਡ ਪਹੁੰਚੇਗਾ ਸੰਦੇਸ਼

· ਨੌਜਵਾਨਾਂ ਦਾ ਭਵਿੱਖ ਬਚਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਸਮੂਹ ਪਿੰਡਾਂ ਵਿੱਚ ਚੱਲਣਗੇ 04 ਨਸ਼ਾ ਵਿਰੋਧੀ ਜਾਗਰੂਕਤਾ ਈ-ਰਿਕਸ਼ਾ-ਰਿੰਪੀ ਗਰਗ

·         ਲੋਕਾਂ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ-ਏ.ਡੀ.ਸੀ.(ਡੀ)

ਮਾਲੇਰਕੋਟਲਾ, 08 ਮਈ Bol Punjab De, Buero 

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ “ਯੁੱਧ ਨਸ਼ਿਆਂ ਵਿਰੁੱਧ” (YNV) ਫੇਜ਼-2 ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਈ-ਰਿਕਸ਼ਾ ਆਧਾਰਿਤ ਵਿਸ਼ਾਲ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਸਮਾਜਿਕ ਚੇਤਨਾ ਪੈਦਾ ਕਰਨ ਅਤੇ ਨੌਜਵਾਨ ਪੀੜੀ ਨੂੰ ਬਚਾਉਣ ਲਈ ਇਹ ਵਿਸ਼ੇਸ਼ ਮੁਹਿੰਮ ਇੱਕ ਮਹੀਨੇ ਤੱਕ ਲਗਾਤਾਰ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਮੁੱਚੇ ਪਿੰਡਾਂ ਵਿੱਚ 04 ਈ-ਰਿਕਸ਼ਾ ਰੋਜ਼ਾਨਾ ਚੱਲਣਗੇ, ਜੋ ਲੋਕਾਂ ਤੱਕ ਨਸ਼ਾ ਵਿਰੋਧੀ ਸੰਦੇਸ਼ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਇਹ ਈ-ਰਿਕਸ਼ਾ ਸਾਊਂਡ ਸਿਸਟਮ ਅਤੇ ਨਸ਼ਾ ਵਿਰੋਧੀ ਸੰਦੇਸ਼ਾਂ ਵਾਲੀ ਬ੍ਰਾਂਡਿੰਗ ਨਾਲ ਲੈਸ ਹੋਣਗੇ ਅਤੇ ਹਰ ਰੋਜ਼ ਕਰੀਬ 40 ਪਿੰਡਾਂ/ਵਾਰਡਾਂ ਤੱਕ ਪਹੁੰਚ ਬਣਾਉਣਗੇ।

 ਰਿੰਪੀ ਗਰਗ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਦਿੰਦਾ ਹੈ। ਇਸ ਲਈ ਹਰ ਮਾਪੇ, ਅਧਿਆਪਕ, ਪੰਚਾਇਤ ਅਤੇ ਸਮਾਜਿਕ ਸੰਸਥਾ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਸੁਝਾਅ ਅਤੇ ਫੀਡਬੈਕ ਲੈਣ ਲਈ ਈ-ਰਿਕਸ਼ਾ ’ਤੇ ਸ਼ਿਕਾਇਤ ਬਾਕਸ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਚਾਲਕਾਂ ਨੂੰ ਜਨਤਕ ਸੰਪਰਕ ਅਤੇ ਜਾਗਰੂਕਤਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਸ ਮੁਹਿੰਮ ਨੂੰ ਲੋਕ ਅੰਦੋਲਨ ਬਣਾਇਆ ਜਾਵੇ।

Leave a Reply

Your email address will not be published. Required fields are marked *