Headlines

ਰਾਜਿੰਦਰ ਦੀਪਾ ਨੇ ਈਡੀ ਰੇਡ ਮਾਮਲੇ ਚ, ਮੰਗੀ ਉੱਚ ਪੱਧਰੀ ਜਾਂਚ 

** ਕਿਹਾ ਕਰੋੜਾਂ ਦੇ ਮਾਮਲੇ ਚ, ਦੋਸਤੀ ਕਬੂਲ ਲੈਣਾ ਕਾਫੀ ਨਹੀਂ 

** ਸੱਤਾਧਾਰੀ ਧਿਰ ਦੇ ਕਰੀਬੀ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਦੱਸਿਆ ਗੰਭੀਰ ਮੁੱਦਾ

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ ** ਆਮ ਆਦਮੀ ਪਾਰਟੀ ਦੇ ਆਗੂ ਦੇ ਕਰੀਬੀ ਸਹਿਯੋਗੀ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਅਤੇ ਕਰੋੜਾਂ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਨੇ ਸਿਆਸੀ ਤੂਲ ਫੜ ਲਿਆ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਪ੍ਰਧਾਨ ਅਤੇ ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਇਸ ਮਾਮਲੇ ਵਿੱਚ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਜ਼ੋਰਦਾਰ ਮੰਗ ਕੀਤੀ ਹੈ।

ਸਿਰਫ਼ ਦੋਸਤੀ ਕਬੂਲਣਾ ਕਾਫ਼ੀ ਨਹੀਂ, ਲੈਣ-ਦੇਣ ਦੀ ਹੋਵੇ ਜਾਂਚ: ਦੀਪਾ 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ ਅਤੇ ਮਨੀ ਵੜ੍ਹੈਚ ਨੇ ਕਿਹਾ ਕਿ ‘ਆਪ’ ਆਗੂ ਨੇ ਜਨਤਕ ਤੌਰ ‘ਤੇ ਇਹ ਤਾਂ ਸਵੀਕਾਰ ਕਰ ਲਿਆ ਹੈ ਕਿ ਸਬੰਧਤ ਵਿਅਕਤੀ ਨਾਲ ਉਨ੍ਹਾਂ ਦੇ ਦੋਸਤਾਨਾ ਸਬੰਧ ਹਨ, ਪਰ ਕਿਸੇ ਵੀ ਤਰ੍ਹਾਂ ਦੇ ਵਪਾਰਕ ਲੈਣ-ਦੇਣ ਜਾਂ ਬਿਜ਼ਨਸ ਪਾਰਟਨਰਸ਼ਿਪ ਤੋਂ ਇਨਕਾਰ ਕਰਦਿਆਂ ਖ਼ੁਦ ਨੂੰ ਬੇਦਾਗ਼ ਅਤੇ ਇਮਾਨਦਾਰ ਦੱਸਿਆ ਹੈ।

ਇਸ ‘ਤੇ ਪਲਟਵਾਰ ਕਰਦਿਆਂ ਰਾਜਿੰਦਰ ਦੀਪਾ ਨੇ ਕਿਹਾ ਕਿ ਸਿਰਫ਼ ਦੋਸਤੀ ਦੀ ਗੱਲ ਮੰਨ ਲੈਣ ਨਾਲ ਮਾਮਲਾ ਖ਼ਤਮ ਨਹੀਂ ਹੋ ਜਾਂਦਾ, ਜਦੋਂ ਮਾਮਲਾ ਕਰੋੜਾਂ ਦੀ ਧੋਖਾਧੜੀ ਅਤੇ ਬੇਨਿਯਮੀਆਂ ਨਾਲ ਜੁੜਿਆ ਹੋਵੇ, ਤਾਂ ਇਹ ਡੂੰਘੀ ਜਾਂਚ ਦਾ ਵਿਸ਼ਾ ਬਣ ਜਾਂਦਾ ਹੈ। ਜਨਤਾ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ ਕਿ ਇਸ ਕਥਿਤ ਘੁਟਾਲੇ ਦੀਆਂ ਜੜ੍ਹਾਂ ਕਿੱਥੋਂ ਤੱਕ ਫੈਲੀਆਂ ਹੋਈਆਂ ਹਨ।”

ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਦਾਅਵਿਆਂ ‘ਤੇ ਚੁੱਕੇ ਸਵਾਲ

ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਦਾਅਵਾ ਕਰਨ ਵਾਲੀ ਪਾਰਟੀ ਦੇ ਸਿਖਰਲੀ ਲੀਡਰਸ਼ਿਪ ਦੇ ਕਰੀਬੀਆਂ ‘ਤੇ ਜਦੋਂ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਸ਼ਿਕੰਜਾ ਕਸਦੀਆਂ ਹਨ, ਤਾਂ ਉਸ ਦੀ ਨੈਤਿਕਤਾ ‘ਤੇ ਸਵਾਲ ਉੱਠਣਾ ਲਾਜ਼ਮੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਘਟਨਾਕ੍ਰਮ ਦੀ ਸਮਾਂਬੱਧ ਜਾਂਚ ਕੀਤੀ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ। ਕਾਂਗਰਸੀ 

ਆਗੂਆਂ ਨੇ ਸਪੱਸ਼ਟ ਕੀਤਾ ਕਿ ਜਨਤਕ ਜੀਵਨ ਵਿੱਚ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

ਫਾਈਲ 08– ਦੀਪਾ ਸੁਨਾਮ

One attachment  •  Scanned by Gmail

Leave a Reply

Your email address will not be published. Required fields are marked *