Headlines

ਪੈਨਸ਼ਨਰਾਂ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

Oplus_16908288

— ਕਿਹਾ ਮਨੁੱਖੀ ਅਧਿਕਾਰ ਕਮਿਸ਼ਨ ਪੁਲਿਸ ਅਧਿਕਾਰੀ ਖਿਲਾਫ਼ ਕਰੇ ਕਾਰਵਾਈ 

ਦਰਸ਼ਨ ਸਿੰਘ ਚੌਹਾਨ, Bol Punjab De, Buero  

ਸੁਨਾਮ — ਪਾਵਰਕਾਮ ਐਂਡ ਟਰਾਂਸਕੋ  ਪੈਨਸ਼ਨਰਜ ਯੂਨੀਅਨ ਦੇ ਮੈਂਬਰਾਂ ਨੇ ਪਟਿਆਲਾ ਵਿਖੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਖਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਨੋਟਿਸ ਲੈਕੇ ਜ਼ਿੰਮੇਵਾਰ ਪੁਲਿਸ ਅਧਿਕਾਰੀ ਦੇ ਖਿਲਾਫ ਸਖਤ ਕਾਰਵਾਈ ਕਰਨ ਨੂੰ ਯਕੀਨੀ ਬਣਾਵੇ। ਸੋਮਵਾਰ ਨੂੰ ਸੁਨਾਮ ਵਿਖੇ ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਮੰਡਲ ਪੱਧਰੀ ਸੁਰਿੰਦਰ ਸਿੰਘ ਸੁਨਾਮ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਜਗਦੇਵ ਸਿੰਘ ਬਾਹੀਆ, ਤੇਜਿੰਦਰ ਸਿੰਘ, ਹਰਮੇਲ ਸਿੰਘ ਮਹਿਰੋਕ ਬਰਖਾ ਸਿੰਘ, ਕਰਮ ਚੰਦ ਮਾਰਕੰਡਾ, ਮਹਿੰਦਰ ਸਿੰਘ ਅਤੇ ਕਰਨੈਲ ਸਿੰਘ ਨੇ ਆਖਿਆ ਕਿ ਲੋਕਤੰਤਰੀ ਪ੍ਰਣਾਲੀ ਅੰਦਰ ਹੱਕ ਮੰਗਣ ਦਾ ਹਰ ਇੱਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ ਲੇਕਿਨ ਸੂਬੇ ਦੀ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਹੱਕ ਮੰਗਦੇ ਐਂਪਰੈਂਟਸਿਪ ਬੇਰੁਜ਼ਗਾਰਾਂ ਨੂੰ ਪੁਲਿਸ ਵੱਲੋਂ ਬੇਰਹਿਮੀ ਨਾਲ ਕੁਟਾਪਾ ਚਾੜ੍ਹਿਆ ਜਾ ਰਿਹਾ ਹੈ। ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਕੇ ਸੰਘਰਸ਼ਾਂ ਨੂੰ ਕੁਚਲਿਆ ਜਾ ਰਿਹਾ ਹੈ। ਬੁਲਾਰਿਆਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।

ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਆਗੂ ਜਗਦੇਵ ਸਿੰਘ ਬਾਹੀਆ ਨੇ ਆਖਿਆ ਕਿ ਮੰਗਾਂ ਦੀ ਪੂਰਤੀ ਲਈ ਪੈਨਸ਼ਨਰ ਸਾਥੀਆਂ ਨੂੰ ਸੰਘਰਸ਼ ਲਈ ਤਿਆਰ ਰਹਿਣਾ ਚਾਹੀਦਾ ਹੈ।

ਸਰਕਾਰ ਵੱਲੋਂ ਨੌਕਰਸ਼ਾਹਾਂ ਅਤੇ ਪੈਨਸ਼ਨਰਾਂ ਦਾ ਡੀ ਏ, ਏਰੀਅਰ ਤਰੁੰਤ ਜਾਰੀ ਕੀਤਾ ਜਾਵੇ, ਸਰਕਾਰ ਵੱਲੋਂ ਥੋਪਿਆ ਜ਼ਜੀਆ ਟੈਕਸ ਭਾਵ ਡਿਵੈਲਪਮੈਂਟ ਟੈਕਸ ਬੰਦ ਕੀਤਾ ਜਾਵੇ, 2.59 ਦਾ ਫਾਰਮੂਲਾ,, 23 ਸਾਲਾ ਸਾਰੇ ਪੈਨਸ਼ਨਰਾਂ ਤੇ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 14 ਜੂਨ, ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਥੇਬੰਦੀ ਵੱਲੋਂ ਬਿਜਲੀ ਮੁਲਾਜ਼ਮਾਂ ਦੁਆਰਾ 16 ਅਤੇ 17 ਜੂਨ ਦੀ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦਿਆਂ ਪੈਨਸ਼ਨਰਾਂ ਨੂੰ ਜੇਲ੍ਹ ਭਰਨ ਅਤੇ ਗਿਰਫ਼ਤਾਰੀਆਂ ਲਈ ਆਪਣੇ ਆਪ ਨੂੰ ਪੇਸ਼ ਕਰਨ ਦਾ ਸੱਦਾ ਦਿੱਤਾ। 

Leave a Reply

Your email address will not be published. Required fields are marked *