ਧੂਰੀ, 9 ਅਪ੍ਰੈਲ Bol Punjab De, Buero
*ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ*
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਇੱਕ ਸ਼ਿਕਾਇਤ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਓ.ਐਸ.ਡੀ. ਸੁਖਵੀਰ ਸਿੰਘ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਪ੍ਰਾਪਤ ਕਰਨ ਵਿੱਚ ਵੱਡੀ ਸਹੂਲਤ ਮਿਲ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ, ਰਮਨਦੀਪ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੂੰ ਮਿਲੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।