Headlines

ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਦਾ ਪਿੰਡ ਫੱਗੂਵਾਲਾ ਵਿਖੇ ਭਰਵਾਂ ਸਵਾਗਤ; ਸੰਗਤ ਦੇ ਪਿਆਰ ਲਈ ਹਮੇਸ਼ਾਂ ਰਿਣੀ ਰਹਾਂਗੇ: ਡਾ. ਜਵੰਧਾ

ਸੰਗਰੂਰ, 9 ਮਈ Bol Punjab De, Buero 

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੱਢੀ ਗਈ ‘ਸ਼ੁਕਰਾਨਾ ਯਾਤਰਾ’ ਅੱਜ ਜਦੋਂ ਸੰਗਰੂਰ ਦੇ ਇਤਿਹਾਸਕ ਪਿੰਡ ਫੱਗੂਵਾਲਾ ਵਿਖੇ ਪਹੁੰਚੀ, ਤਾਂ ਇੱਥੇ ਮਾਹੌਲ ਪੂਰੀ ਤਰ੍ਹਾਂ ਭਗਤੀ ਅਤੇ ਉਤਸ਼ਾਹ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਸ ਮੌਕੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾਕਟਰ ਮਿੰਕੂ ਜਵੰਧਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਯਾਤਰਾ ਦਾ ਉਦੇਸ਼ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨਾ ਅਤੇ ਲੋਕਾਂ ਦਾ ਧੰਨਵਾਦ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡ ਫੱਗੂਵਾਲਾ ਵਿਖੇ ਪਹੁੰਚਣ ‘ਤੇ ਜਿਸ ਤਰ੍ਹਾਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਪਿਆਰ ਭਰੀਆਂ ਅਸੀਸਾਂ ਦਿੱਤੀਆਂ, ਉਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

ਸੇਵਾ ਦਾ ਮੌਕਾ ਮਿਲਣਾ ਗੁਰੂ ਦੀ ਬਖਸ਼ਿਸ਼

ਡਾ. ਜਵੰਧਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਹੀ ਉਨ੍ਹਾਂ ਨੂੰ ਇਹ ਇਤਿਹਾਸਕ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਇਸ ਲਈ ਅਕਾਲ ਪੁਰਖ ਦਾ ਕੋਟਿਨ-ਕੋਟਿ ਸ਼ੁਕਰਾਨਾ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਨਤਾ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ ਅਤੇ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦਾ ਮੌਕਾ ਮਿਲ ਰਿਹਾ ਹੈ। ਚੇਅਰਮੈਨ ਜਵੰਧਾ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਵੱਲੋਂ ਮਿਲੇ ਸਹਿਯੋਗ ਅਤੇ ਵਿਸ਼ਵਾਸ ਲਈ ਹਮੇਸ਼ਾਂ ਰਿਣੀ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।

ਇਹ ਪ੍ਰਮੁੱਖ ਸ਼ਖਸੀਅਤਾਂ ਰਹੀਆਂ ਮੌਜੂਦ

ਇਸ ਯਾਤਰਾ ਦੌਰਾਨ ਡਾ. ਜਵੰਧਾ ਦੇ ਨਾਲ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਅਤੇ ਆਗੂ ਹਾਜ਼ਰ ਸਨ। ਇਸ ਮੌਕੇ ਜ਼ਿਲਾ ਸਕੱਤਰ ਐਕਸ ਸਰਵਿਸਮੈਨ ਵਿੰਗ ਜਗਦੀਸ਼ ਸਿੰਘ, ਹਲਕਾ ਕੋਆਰਡੀਨੇਟਰ ਬਹਾਦਰ ਸਿੰਘ, ਹਰਪ੍ਰੀਤ ਸਿੰਘ ਜਲਾਨ, ਸਰਪੰਚ ਬੰਘਾਵਾਲੀ ਨਿਰਭੈ ਸਿੰਘ, ਜਗਜੀਤ ਸਿੰਘ ਝਨੇੜੀ, ਸਰਪੰਚ ਨਾਜਰ ਸਿੰਘ ਗੁਰਥਲੀ, ਸਰਪੰਚ ਸੰਦੀਪ ਸਿੰਘ ਕਾਲਾ ਝਾੜ ਖੁਰਦ, ਸਰਪੰਚ ਕਰਮ ਸਿੰਘ ਸੰਤੋਖਪੁਰਾ, ਸਰਪੰਚ ਰਿਕੀ ਵਿਰਕ ਨੰਦਗੜ੍ਹ, ਸੀਨੀਅਰ ਆਗੂ ਗੁਰਵਿੰਦਰ ਸਿੰਘ ਗਹਿਲਾਂ, ਸਰਪੰਚ ਕੁਲਦੀਪ ਸਿੰਘ ਰਾਜਪੁਰਾ ਅਤੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਭਵਾਨੀਗੜ੍ਹ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਅਤੇ ਮੁੱਖ ਮੰਤਰੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Leave a Reply

Your email address will not be published. Required fields are marked *