Headlines

*ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕ ਕਮੇਟੀ ਵੱਲੋਂ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ ਵਿਦਿਆਰਥੀ ਕੀਤੇ ਸਨਮਾਨਿਤ*

ਸੰਗਰੂਰ 9 ਜੂਨ Bol Punjab De, Buero 

ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕ ਕਮੇਟੀ ਵੱਲੋਂ ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀਮਤੀ ਪੂਨਮਦੀਪ ਕੌਰ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੀਖਿਆ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸਲਾਘਾਯੋਗ ਹੈ। ਇਸ ਉਪਰਾਲੇ ਨਾਲ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਮਿਲੇਗੀ ਇਸ ਹੱਲਾਸ਼ੇਰੀ ਸਦਕਾ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਹੋਰ ਉੱਚੇ ਮੁਕਾਮ ਹਾਸਲ ਕਰਨ ਲਈ ਜੀਅ ਜਾਨ ਨਾਲ ਮਿਹਨਤ ਕਰਨਗੇ। ਪ੍ਰੀਖਿਆ ਦੇ ਮੁੱਖ ਪ੍ਰਬੰਧਕ ਦੇਵੀ ਦਿਆਲ ਅਤੇ ਸਹਿ ਪ੍ਰਬੰਧਕ ਸਚਿਨ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ ਅੱਠਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆਈ ਵਿਦਿਆਰਥਣ ਜਪਨੀਤ ਕੌਰ, ਖੁਸ਼ਪ੍ਰੀਤ ਕੌਰ, ਜਾਗਰਤੀ ਰਾਣੀ, ਦਸਵੀਂ ਦੇ ਸਰਕਾਰੀ ਸਕੂਲਾਂ ਵਿੱਚੋਂ ਮੈਰਿਟ ਵਿੱਚ ਆਈ ਵਿਦਿਆਰਥਣ ਅਸ਼ਮੀਤ ਕੌਰ, ਯੀਕਾਂਸ਼ੀ ਵਰਮਾ, ਕਮਲਦੀਪ ਕੌਰ ਅਤੇ ਇਸੇ ਤਰ੍ਹਾਂ ਬਾਰਵੀਂ ਜਮਾਤ ਦੀ ਮੈਰਿਟ ਵਿੱਚੋਂ ਆਈ ਵਿਦਿਆਰਥਣ ਗੁਰਮੀਤ ਕੌਰ, ਸੁਰਿੰਦਰ ਸਿੰਘ, ਅੰਜਲੀ ਕੌਰ, ਅਮਨਦੀਪ ਕੌਰ, ਰਾਧਿਕਾ, ਗਗਨਦੀਪ ਕੌਰ, ਪੂਜਾ ਜਿੰਦਲ, ਖੁਸ਼ਪ੍ਰੀਤ ਕੌਰ ਅਤੇ ਪ੍ਰਦੀਪ ਕੌਰ ਨੂੰ ਮੈਰਿਟ ਸਰਟੀਫਿਕੇਟ ਅਤੇ 1100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਇਸ ਸਮਰੋਹ ਵਿੱਚ ਸਹਾਇਕ ਕਮਿਸ਼ਨਰ ਰਾਜਵੀਰ ਸਿੰਘ, ਜਿਲਾ ਸਿੱਖਿਆ ਅਫਸਰ ਤਰਵਿੰਦਰ ਕੌਰ ਅਤੇ ਮੈਡਮ ਬਲਜਿੰਦਰ ਕੌਰ, ਉਪ ਜਿਲਾ ਸਿੱਖਿਆ ਅਫਸਰ ਮੈਡਮ ਮਨਜੀਤ ਕੌਰ ਅਤੇ ਰਵਿੰਦਰ ਕੌਰ, ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਪ੍ਰਿੰਸ ਸਿੰਗਲਾ, ਹਰੀਸ਼ ਕੁਮਾਰ, ਕਮਲਜੀਤ ਸਿੰਘ, ਸਰਬਜੀਤ ਸਿੰਘ ਪੁੰਨਾਵਾਲ, ਸਰੇਸ਼ ਕੁਮਾਰ, ਰਾਜੇਸ਼ ਕੁਮਾਰ, ਪ੍ਰਿੰਸੀਪਲ ਅਨਿਲ ਜੈਨ, ਪ੍ਰਿੰਸੀਪਲ ਗੁਰਵਿੰਦਰ ਸਿੰਘ, ਪ੍ਰਿੰਸੀਪਲ ਸੁਰਿੰਦਰ ਕੌਰ, ਮੁੱਖ ਅਧਿਆਪਕ ਵਿਪਨ ਕੁਮਾਰ, ਅਵਤਾਰ ਸਿੰਘ ਢਢੋਗਲ, ਪ੍ਰਦੀਪ ਕੁਮਾਰ ਅਤੇ ਹੋਰ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *