Headlines

ਡੀ.ਸੀ. ਵੱਲੋਂ ਜ਼ਿਲ੍ਹਾ ਵਾਤਾਵਰਣ ਯੋਜਨਾ ਮੀਟਿੰਗ ਦੌਰਾਨ ਮਾਰਚ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ

ਮਾਲੇਰਕੋਟਲਾ, 10 ਅਪ੍ਰੈਲ Bol Punjab De, Buero 

* ਵਾਤਾਵਰਣ ਸਥਿਰਤਾ ਲਈ ਵਿਭਾਗਾਂ ਵਿੱਚ ਤਾਲਮੇਲ ਅਤੇ ਜਵਾਬਦੇਹੀ ਬਹੁਤ ਜ਼ਰੂਰੀ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਮਾਰਚ 2026 ਮਹੀਨੇ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ, ਸੀਵਰੇਜ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਰੱਖਿਆ, ਲੋਕ ਨਿਰਮਾਣ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਰੇਨਜ਼, ਸਿਹਤ ਵਿਭਾਗ ਅਤੇ ਪੀ.ਐਸ.ਪੀ.ਸੀ.ਐਲ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਪ੍ਰਤੀਨਿਧੀ ਮੌਜੂਦ ਸਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੇ ਐਕਸ਼ਨ ਪਲਾਨ ਅਨੁਸਾਰ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਵਾਤਾਵਰਣ ਸੰਬੰਧੀ ਪਹਿਲਕਦਮੀਆਂ ਦੀ ਪ੍ਰਗਤੀ, ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਸਾਰੇ ਵਿਭਾਗਾਂ ਵੱਲੋਂ ਸਾਂਝੇ ਯਤਨ ਅਤੇ ਪ੍ਰਭਾਵਸ਼ਾਲੀ ਤਾਲਮੇਲ ਬਹੁਤ ਜ਼ਰੂਰੀ ਹੈ।
 

ਮੀਟਿੰਗ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਠੋਸ ਕੂੜਾ ਪ੍ਰਬੰਧਨ, ਗੰਦੇ ਪਾਣੀ ਦੀ ਸੰਭਾਲ ਅਤੇ ਟ੍ਰੀਟਮੈਂਟ, ਪਾਣੀ ਸੰਭਾਲ ਉਪਰਾਲੇ, ਮਿੱਟੀ ਅਤੇ ਭੂਮੀ ਸੁਰੱਖਿਆ, ਪ੍ਰਦੂਸ਼ਣ ਨਿਯੰਤਰਣ ਅਤੇ ਵਾਹਨਾਂ ਦੇ ਨਿਕਾਸ,ਈ.ਰਿਕਸਾ ਆਦਿ ਦੇ ਮਾਪਦੰਡਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਕੰਮਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਅਤੇ ਨਿਰਧਾਰਤ ਟੀਚਿਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
 

ਉਨ੍ਹਾਂ ਵਾਤਾਵਰਣ ਦੀ ਸੰਭਾਲ ਲਈ ਸਾਰੇ ਵਿਭਾਗਾਂ ਦੀ ਜਵਾਬਦੇਹੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਨਿਯਮਿਤ ਤੌਰ ‘ਤੇ ਪ੍ਰਗਤੀ ਰਿਪੋਰਟਾਂ ਪੇਸ਼ ਕੀਤੀਆਂ ਜਾਣ ਤਾਂ ਜੋ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਾਰਜ ਸਾਧਕ ਅਧਿਕਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸਾਂਝੇ ਤੌਰ ‘ਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਮੁਹਿੰਮ ਚਲਾਉਣ ਅਤੇ ਲਗਾਤਾਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ ਰੂਪ ਸਿੰਘ, ਡੀ.ਐਸ.ਪੀ ਬਿਕਰਮਜੀਤ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ, ਐਕਸ਼ੀਅਨ ਪੰਚਾਇਤੀ ਰਾਜ ਇੰਜੀ. ਹਿਰਦੈ ਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਜੀਤ ਸਿੰਘ, ਐਸ.ਡੀ.ਓ ਪ੍ਰਦੂਸ਼ਣ ਬੋਰਡ ਗੁਰਮੇਹਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *