Headlines

*ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ*v

ਸੰਗਰੂਰ, 10 ਅਪ੍ਰੈਲ Bol Punjab De, Buero 

ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸੰਗਰੂਰ ਦੀ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ ਅਤੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਯਕੀਨੀ ਬਣਾਏ ਜਾਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਬੈਠਣ, ਤੋਲ ਪ੍ਰਣਾਲੀ ਅਤੇ ਭੁਗਤਾਨ ਸਮੇਤ ਸਾਰੇ ਲਾਜ਼ਮੀ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਇਸ ਦੌਰਾਨ ਮੀਡੀਆ ਕਰਮੀਆਂ ਵੱਲੋਂ ਹਲਕੇ ਦੀ ਭੜੋਹ ਮੰਡੀ ਵਿਖੇ ਸਫਾਈ ਸਬੰਧੀ ਆ ਰਹੀਆਂ ਦਿੱਕਤਾਂ ਨੂੰ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਸੰਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਮੰਡੀ ਵਿੱਚ ਸਫਾਈ ਪ੍ਰਬੰਧਾਂ ਨੂੰ ਫੌਰੀ ਤੌਰ ‘ਤੇ ਠੀਕ ਕੀਤਾ ਜਾਵੇ ਅਤੇ ਕਿਸਾਨਾਂ ਤੇ ਆੜਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣ ਦਿੱਤੀ ਜਾਵੇ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੰਡੀਆਂ ਵਿੱਚ ਸਫਾਈ, ਸੁਚੱਜੇ ਪ੍ਰਬੰਧ ਅਤੇ ਸਮੇਂ ਸਿਰ ਖਰੀਦ ਪ੍ਰਕਿਰਿਆ ਸਰਕਾਰ ਦੀ ਪਹਿਲ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਐੱਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ, ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਮਾਨ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *