** ਕਿਹਾ ਬਰਾਬਰਤਾ ਦੇ ਸੁਨੇਹੇ ਨੇ ਲੋਕਾਂ ਦਾ ਜਿਤਿਆ ਦਿਲ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ, ਕੁਲਦੀਪ ਗੁਲਾੜੀ, ਭੀਮ ਸੈਨ ਨਾਗਰਾ, ਸ਼ੰਕਰ ਬਾਂਸਲ ਅਤੇ ਸ਼ੈਲੀ ਬਾਂਸਲ ਨੇ ਆਖਿਆ ਕਿ ਭਾਜਪਾ ਪੰਜਾਬ ਅੰਦਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਪ੍ਰਬੰਧ ਦੀ ਤਰਜ਼ ਤੇ ਪਾਰਦਰਸ਼ੀ ਰਾਜ ਪ੍ਰਬੰਧ ਦੇਵੇਗੀ। ਉਨ੍ਹਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜ਼ਿੰਮੇਵਾਰੀ ਸੰਭਾਲਦਿਆਂ ਬਰਾਬਰਤਾ ਸੁਨੇਹਾ ਦਿੱਤਾ ਹੈ। ਬੁੱਧਵਾਰ ਨੂੰ ਸੁਨਾਮ ਵਿਖੇ
ਗੱਲਬਾਤ ਕਰਦਿਆਂ ਭਾਜਪਾ ਆਗੂਆਂ ਨੇ ਆਖਿਆ ਕਿ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਜੇਕਰ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਰਾਜ ਪ੍ਰਬੰਧ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਪੰਜਾਬ ਦੇ ਲੋਕਾਂ ਨੇ ਇਸ ਬਿਆਨ ਨੂੰ ਸਵੀਕਾਰ ਕਰ ਲਿਆ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਸਨ ਅਤੇ ਸਾਰਿਆਂ ਨੂੰ ਆਪਣੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਪੂਜਾ ਕਰਨ ਦੀ ਪੂਰੀ ਆਜ਼ਾਦੀ ਸੀ ਅਤੇ ਆਪਸੀ ਸਦਭਾਵਨਾ ਕਾਇਮ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਵਿੱਚ ਆਏ ਹਨ, ਉਨ੍ਹਾਂ ਨੇ ਦੁਨੀਆ ਵਿੱਚ ਭਾਰਤ ਦੀ ਸ਼ਾਨ ਵਾਧਾ ਕੀਤਾ ਹੈ। ਧਾਰਾ 370 ਨੂੰ ਖਤਮ ਕੀਤੀ, ਨਾਨਕ ਨਾਮ ਲੇਵਾ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਿਆ ਹੈ , ਗਰੀਬ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਹੈ। ਭਾਜਪਾ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਤਾਕੀਦ ਕੀਤੀ ਹੈ ਕਿ ਭਾਜਪਾ ਨੂੰ ਮੌਕਾ ਦੇਕੇ ਸੂਬੇ ਦੇ ਚਹੁ ਮੁਖੀ ਵਿਕਾਸ ਲਈ ਰਾਹ ਖੋਲ੍ਹਿਆ ਜਾਵੇ। ਪੰਜਾਬ ਦੇ ਕਿਸਾਨ, ਕਰਮਚਾਰੀ, ਮਜ਼ਦੂਰ ਵਰਗ ਅਤੇ ਕਾਰੋਬਾਰੀ ਖੁਸ਼ਹਾਲ ਹੋਣਗੇ ਅਤੇ ਪੰਜਾਬ ਇੱਕ ਵਿਕਸਤ ਸੂਬਾ ਬਣੇਗਾ, ਪੰਜਾਬ ਦੇ ਨੌਜਵਾਨ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਨਗੇ,