** ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਚ, ਕਰਨਗੇ ਸ਼ਿਰਕਤ
** ਕਿਹਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਖ਼ਤਮ ਹੋਣ ਨਫ਼ਰਤ ਦੀਆਂ ਦੀਵਾਰਾਂ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ ** ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਭੇਜੇ ਗਏ ਜਥੇ ਵਿੱਚ ਛਾਜਲੀ ਤੋਂ ਨੌਜਵਾਨ ਸ਼ਰਧਾਲੂ ਅਮਰੀਕ ਸਿੰਘ ਚੌਹਾਨ, ਖੁਸ਼ਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਰਵਾਨਾ ਹੋਏ। ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਹੈ। ਛਾਜਲੀ ਤੋਂ ਰਵਾਨਾ ਹੋਏ ਸ਼ਰਧਾਲੂਆਂ ਚ ਸ਼ਾਮਿਲ ਅਮਰੀਕ ਸਿੰਘ ਚੌਹਾਨ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਜਥਾ 10 ਜੂਨ ਨੂੰ ਰਵਾਨਾ ਹੋਕੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਆਖਿਆ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝ ਰਹੇ ਹਨ ਉਨ੍ਹਾਂ ਨੂੰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਤੋਂ ਇਲਾਵਾ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਖਿਆ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਨਫ਼ਰਤ ਦੀਆਂ ਦੀਵਾਰਾਂ ਖਤਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ।