Headlines

*ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 12 ਜੂਨ ਨੂੰ*

*ਨੌਜਵਾਨਾਂ ਨੂੰ ਲਾਹਾ ਲੈਣ ਦੀ ਅਪੀਲ 

ਸੰਗਰੂਰ, 10 ਜੂਨ Bol Punjab De, Buero 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ SBI Life Insurance ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 12.06.2026 ਦਿਨ ਸ਼ੁੱਕਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ Graduate Sales Trainee, Development Manager, Sr. Agency Manager, Life Mitra (ਲੜਕੇ ਅਤੇ ਲੜਕੀਆਂ ਦੋਵਾਂ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 12ਵੀਂ, ਗਰੈਜੂਏਟ,ਪੋਸਟ ਗਰੈਜੂਏਟ, ਐਮ.ਬੀ.ਏ ਪਾਸ, ਉਮਰ 20 ਸਾਲ ਤੋਂ 45 ਸਾਲ ਹੋਣੀ ਚਾਹੀਦੀ ਹੈ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ। 

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *