Bol Punjab De, Buero
ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ.ਏ. ਸੈਸ਼ਨ ਮਈ 2025 ਸਮੈਂਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਪ੍ਰੀਖਿਆ ਵਿੱਚ ਵਿਦਿਆਰਥਣ ਹੁਸ਼ਨਪ੍ਰੀਤ ਕੌਰ ਸਪੁੱਤਰੀ ਰੋਚਨ ਸਿੰਘ ਨੇ 84.83% ਅੰਕਾਂ ਨਾਲ
ਪਹਿਲਾਂ ਸਥਾਨ, ਪਿੰਕੀ ਸ਼ਰਮਾ ਸਪੁੱਤਰੀ ਸੁਖਵਿੰਦਰ ਰਾਮ ਨੇ 84.55% ਅੰਕਾਂ ਨਾਲ ਦੂਜਾ ਸਥਾਨ ਅਤੇ ਪ੍ਰਨੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ 83.88% ਅੰਕਾਂ ਨਾਲ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਨੂੰ ਵਧਾਈ ਦੇ ਨਾਲ-ਨਾਲ ਭਵਿੱਖ ਵਿੱਚ ਹੋਰ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ।