Headlines

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇ ਸਮੇਂ ਚ ਤਬਦੀਲੀ ਮੰਗੀ

Oplus_16908288

ਦਰਸ਼ਨ ਸਿੰਘ ਚੌਹਾਨ, Bol Punjab De, Buero 

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਲੌਂਗੋਵਾਲ ਸਬ ਡਿਵੀਜ਼ਨ ਵਿਖੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ , ਅਮਰਜੀਤ ਸਿੰਘ ਬਰਾੜ, ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ ਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਖੇਤਾਂ ਦੀ ਬਿਜਲੀ ਸਪਲਾਈ ਰਾਤ ਨੂੰ ਡੇਢ ਵਜੇ ਤੋਂ ਸਵੇਰੇ 4 ਵਜੇ ਤੱਕ ਦਿੱਤੀ ਜਾ ਰਹੀ ਹੈ ਇਹ ਸਮਾਂ ਠੀਕ ਨਹੀਂ ਹੈ ਜਿੱਥੇ ਇਸ ਨਾਲ ਕਿਸਾਨਾਂ ਦੀ ਖੱਜਲ ਖੁਆਰੀ ਹੁੰਦੀ ਹੈ ਉੱਥੇ ਜੇਕਰ ਰਾਤ ਨੂੰ ਡੇਢ ਵਜੇ ਸਪਾਰਕਿੰਗ ਵਗੈਰਾ ਨਾਲ ਕੋਈ ਅੱਗ ਲੱਗਣ ਦੀ ਘਟਨਾ ਵਾਪਰ ਜਾਵੇ ਤਾਂ ਉਸ ਸਮੇਂ ਕੋਈ ਵੀ ਜਾਗਦਾ ਨਹੀਂ ਹੁੰਦਾ । ਉਨ੍ਹਾਂ ਆਖਿਆ ਕਿ ਉਪਰੋਕਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਾਂ ਦੀ ਬਿਜਲੀ ਸਪਲਾਈ ਦਾ ਸਮਾਂ ਸਵੇਰੇ 4 ਵਜੇ ਤੋਂ ਲੈ ਕੇ 7 ਵਜੇ ਤੱਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਲੰਘੇ ਦਿਨ ਪਿੰਡੀ ਸਤੀਪੁਰਾ ਇਲਾਕੇ ਵਿੱਚ ਦਿਨ ਸਮੇਂ ਬਿਜਲੀ ਦੀ ਸਪਾਰਕਿੰਗ ਕਾਰਨ ਇੱਕ ਗਰੀਬ ਕਿਸਾਨ ਦੀ 2 ਏਕੜ ਕਣਕ ਦੀ ਫਸਲ ਸੜਕੇ ਤਬਾਹ ਹੋ ਗਈ ਸੀ। ਜਿਹੜੀ ਕਥਿਤ ਤੌਰ ਤੇ ਬਿਜਲੀ ਵਿਭਾਗ ਦੀ ਅਣਗਹਿਲੀ ਸੀ। ਢਿੱਲੀਆਂ ਤਾਰਾਂ ਨੂੰ ਠੀਕ ਕਰਨ ਅਤੇ ਸੜੇ ਹੋਏ ਟਰਾਂਸਫਾਰਮਰਾਂ ਨੂੰ ਬਦਲਣ ਤੇ ਹੋਰ ਖਾਮੀਆਂ ਦੂਰ ਕਰਨ ਦੀ ਬਜਾਏ ਬਿਜਲੀ ਵਿਭਾਗ ਨੇ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਸਪਲਾਈ ਦੇਣੀ ਹੀ ਬੰਦ ਕਰ ਦਿੱਤੀ ਹੈ।

Leave a Reply

Your email address will not be published. Required fields are marked *