Headlines

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ 

Oplus_16908288

** ਕਿਹਾ ਮੰਡੀਆਂ ਚ, ਕਿਸਾਨ ਹੋ ਰਹੇ ਨੇ ਖੱਜਲ ਖੁਆਰ 

** ਸਰਕਾਰੀ ਪ੍ਰਬੰਧ ਖ਼ਾਨਾਪੂਰਤੀ ਤੱਕ ਸਿਮਟੇ 

ਦਰਸ਼ਨ ਸਿੰਘ ਚੌਹਾਨ,Bol Punjab De, Buero 

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਵੀਂ ਅਨਾਜ਼ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਾਰਨ ਸੂਬੇ ਦੀ ਸਰਕਾਰ ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਖਿਆ ਕਿ ਮੰਡੀਆਂ ਵਿੱਚ ਕਣਕ ਖਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਪਿਛਲੇ ਸੱਤ ਦਿਨਾਂ ਤੋਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਪਰੰਤੂ ਪੰਜਾਬ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨੂੰ ਲੈਕੇ ਕੋਈ ਵੀ ਸੁਚਾਰੂ ਪ੍ਰਬੰਧ ਨਹੀਂ ਕੀਤੇ ਗਏ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਨਾ ਤਾਂ ਢੰਗ ਦੀ ਵਿਵਸਥਾ ਦਿਖ ਰਹੀ ਹੈ ਅਤੇ ਨਾ ਹੀ ਸੰਬੰਧਿਤ ਅਧਿਕਾਰੀਆਂ ਦੀ ਸਰਗਰਮੀ ਨਜ਼ਰ ਆ ਰਹੀ ਹੈ। ਉਨ੍ਹਾਂ ਆਖਿਆ ਕਿ ਹਾਲ ਹੀ ਵਿੱਚ ਪਏ ਕੁਦਰਤੀ ਮੀਂਹ ਕਾਰਨ ਕਿਸਾਨਾਂ ਨੂੰ ਪਹਿਲਾਂ ਹੀ ਵੱਡਾ ਨੁਕਸਾਨ ਝੱਲਣਾ ਪਿਆ ਹੈ ਅਤੇ ਹੁਣ ਜਦੋਂ ਕਿਸਾਨ ਆਪਣੀ ਫਸਲ ਮੰਡੀਆਂ ਵਿੱਚ ਲੈ ਕੇ ਆ ਰਹੇ ਹਨ ਤਾਂ ਉਨ੍ਹਾਂ ਨੂੰ ਆਪਣੀ ਕਣਕ ਦੀ ਬੋਲੀ ਲਗਵਾਉਣ ਲਈ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਤਰਲੇ ਕੱਢਣੇ ਪੈ ਰਹੇ ਹਨ। ਭਾਜਪਾ ਆਗੂ ਦਾਮਨ ਬਾਜਵਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਕੇ ਆਪਣੀ ਜਿੰਮੇਵਾਰੀ ਪੂਰੀ ਸਮਝ ਲਈ ਜਾਂਦੀ ਹੈ, ਜਦਕਿ ਉਸ ਤੋਂ ਬਾਅਦ ਕਿਸਾਨਾਂ ਦੀ ਸਾਰ ਲੈਣ ਲਈ ਕੋਈ ਵੀ ਮੌਕੇ ’ਤੇ ਨਹੀਂ ਪਹੁੰਚਦਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਤੁਰੰਤ ਪ੍ਰਬੰਧ ਸੁਧਾਰੇ ਜਾਣ, ਕਿਸਾਨਾਂ ਦੀ ਕਣਕ ਦੀ ਖਰੀਦ ਸਮੇਂ ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਖੱਜਲ ਖ਼ੁਆਰੀ ਰੋਕਣ ਲਈ ਸਰਕਾਰ ਸੰਜੀਦਾ ਨਹੀਂ ਹੈ। ਸਰਕਾਰੀ ਪ੍ਰਬੰਧ ਖ਼ਾਨਾਪੂਰਤੀ ਤੱਕ ਸੀਮਤ ਹੋ ਰਹੇ ਹਨ।

ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਅਸ਼ੋਕ ਗੋਇਲ, ਅਸ਼ਵਨੀ ਸਿੰਗਲਾ, ਧੀਰਜ ਗੋਇਲ, ਸ਼ੰਕਰ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *