Headlines

“ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ 

*ਮਿਤੀ 01.04.2026 ਤੋਂ 10.04.2026 ਤਕ ਡਰੱਗ ਦੇ 42 ਮੁਕੱਦਮੇ ਦਰਜ ਕਰ ਕੇ 63 ਮੁਲਜ਼ਮ ਗ੍ਰਿਫ਼ਤਾਰ*

*334 ਗ੍ਰਾਮ ਹੈਰੋਇਨ, 05 ਕਿੱਲੋ ਭੁੱਕੀ ਚੂਰਾ ਪੋਸਤ, 04 ਕਿੱਲੋ 500 ਗ੍ਰਾਮ ਸੁਲਫਾ/ਗਾਂਜਾ, 15 ਨਸ਼ੀਲੇ ਟੀਕੇ ਅਤੇ 670 ਨਸ਼ੀਲੀਆਂ ਗੋਲੀਆਂ ਬ੍ਰਾਮਦ 

ਸੰਗਰੂਰ, 11 ਅਪ੍ਰੈਲ Bol Punjab De, Buero 

ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.04.2026 ਤੋਂ 10.04.2026 ਤਕ ਡਰੱਗ ਦੇ 42 ਮੁਕੱਦਮੇ ਦਰਜ ਕਰ ਕੇ 63 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 334 ਗ੍ਰਾਮ ਹੈਰੋਇਨ, 05 ਕਿੱਲੋ ਭੁੱਕੀ ਚੂਰਾ ਪੋਸਤ, 04 ਕਿੱਲੋ 500 ਗ੍ਰਾਮ ਸੁਲਫਾ/ਗਾਂਜਾ, 15 ਨਸ਼ੀਲੇ ਟੀਕੇ ਅਤੇ 670 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। 

ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 11 ਮੁਕੱਦਮੇ ਦਰਜ ਕਰ ਕੇ 14 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 97.500 ਲੀਟਰ ਸ਼ਰਾਬ ਠੇਕਾ ਦੇਸੀ, 9.750 ਲੀਟਰ ਸ਼ਰਾਬ ਨਜਾਇਜ਼, 18 ਲੀਟਰ ਸ਼ਰਾਬ ਅੰਗਰੇਜ਼ੀ ਅਤੇ 457 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। 

ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰ ਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 01 ਦੇਸੀ ਪਿਸਟਲ ਅਤੇ 07 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। 

ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 04 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 17,500/- ਰੁਪਏ ਬ੍ਰਾਮਦ ਕਰਾਏ ਗਏ। ਇਸ ਅਰਸੇ ਦੌਰਾਨ 10 ਪੀ.ਓਜ਼ (ਭਗੌੜੇ)  ਗ੍ਰਿਫਤਾਰ ਕੀਤੇ ਗਏ।

ਥਾਣਾ ਧਰਮਗੜ੍ਹ ਅਤੇ ਸਿਟੀ ਸੁਨਾਮ ਦੇ ਏਰੀਏ ਵਿੱਚ ਲੁੱਟਾਂ-ਖੋਹਾਂ/ਚੋਰੀਆਂ/ਲੜਾਈ-ਝਗੜੇ ਕਰਨ ਵਾਲੇ 07 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾ ਪਾਸੋਂ 02 ਸਿਲੰਡਰ, 01 ਮੋਟਰਸਾਈਕਲ, 02 ਤਲਵਾਰਾਂ ਅਤੇ 500/- ਰੁਪਏ ਬ੍ਰਾਮਦ ਕਰਵਾਏ ਗਏ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 38 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। 

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Leave a Reply

Your email address will not be published. Required fields are marked *