Headlines

ਐਂਪਰੈਂਟਸਿਪ ਬੇਰੁਜ਼ਗਾਰ ਵਰਕਰਾਂ ਤੇ ਲਾਠੀਚਾਰਜ ਨਿੰਦਣਯੋਗ ਕਾਰਾ 

** ਪੈਨਸ਼ਨਰਾਂ ਨੇ ਪੁਲਿਸ ਅਧਿਕਾਰੀ ਖਿਲਾਫ਼ ਮੰਗੀ ਕਾਰਵਾਈ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਹੋਈ ਮਾਸਿਕ ਇਕੱਤਰਤਾ ਵਿੱਚ ਹਾਜ਼ਰ ਮੈਂਬਰਾਂ ਨੇ ਪਟਿਆਲਾ ਵਿਖੇ ਹੱਕਾਂ ਲਈ ਸੰਘਰਸ਼ ਕਰ ਰਹੇ ਐਂਪਰੈਂਟਸਿਪ ਬੇਰੁਜ਼ਗਾਰ ਵਰਕਰਾਂ ਤੇ ਲਾਠੀਚਾਰਜ ਦੀ ਕਾਰਵਾਈ ਨੂੰ ਨਿੰਦਣਯੋਗ ਕਾਰਾ ਕ਼ਰਾਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ , ਬਲਵਿੰਦਰ ਸਿੰਘ ਜਿਲੇਦਾਰ , ਜੀਤ ਸਿੰਘ ਬੰਗਾ, ਥਾਣੇਦਾਰ ਦਰਸ਼ਨ ਸਿੰਘ ਭਰੂਰ,ਪਵਨ ਕੁਮਾਰ ਸ਼ਰਮਾ, ਵਿਸ਼ਵ ਕਾਂਤ ਸ਼ਰਮਾ, ਦਰਸ਼ਨ ਸਿੰਘ ਮੱਟੂ, ਹਰਨੇਕ ਸਿੰਘ ਨੱਢੇ , ਬਿਰਜ ਲਾਲ ਧੀਮਾਨ, ਜਸਵੰਤ ਕੌਰ ਅਤੇ ਨਛੱਤਰ ਕੌਰ ਗੁਰਬਚਨ ਸਿੰਘ ਨੇ ਆਖਿਆ ਕਿ ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਐਂਪਰੈਂਟਸਿਪ ਵਰਕਰਾਂ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਵਹਿਸੀਆਨਾ ਢੰਗ ਨਾਲ ਲਾਠੀਚਾਰਜ ਨੇ ਨਿਰਦਈਪੁਣਾ ਸਾਹਮਣੇ ਲਿਆਂਦਾ ਹੈ। ਉਨ੍ਹਾਂ ਆਖਿਆ ਕਿ ਡੀਐਸਪੀ ਦੀ ਕਾਰਵਾਈ ਜ਼ੁਲਮ ਦੀ ਇੰਤਹਾ ਕਰ ਦਿੱਤੀ। ਪੈਨਸ਼ਨਰਾਂ ਨੇ ਮੀਟਿੰਗ ਵਿੱਚ ਮਤਾ ਪਾਸ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਡੀ ਐਸ ਪੀ ਵਿਰੁੱਧ ਬਣਦੀ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਪੁਲਿਸ ਤਸ਼ੱਦਦ ਦੀ ਜ਼ੋਰਦਾਰ ਨਿੰਦਾ ਕੀਤੀ। ਮੀਟਿੰਗ ਵਿੱਚ ਬੁਲਾਰਿਆਂ ਨੇ ਪੈਨਸ਼ਨਰਾਂ ਦੀਆਂ ਸਮੱਸਿਆਂਵਾਂ ਦਾ ਜ਼ਿਕਰ ਕਰਦਿਆਂ ਸੀਨੀਅਰ ਸਿਟੀਜ਼ਨਾਂ ਨੂੰ ਆ ਰਹੀਆਂ ਸਮੱਸਿਆ ਦਾ ਵੀ ਜ਼ਿਕਰ ਕੀਤਾ। ਬੁਲਾਰਿਆਂ ਨੇ ਸਰਕਾਰ ਵੱਲੋਂ ਮਾਨਯੋਗ ਹਾਈਕੋਰਟ ਦੇ ਹੁਕਮਾਂ ਮੁਤਾਬਕ ਮਹਿੰਗਾਈ ਭੱਤੇ ਦਾ ਸਾਰਾ ਬਕਾਇਆ ਪੈਨਸ਼ਨਰਾਂ ਨੂੰ ਅਦਾ ਕਰਨ ਦੀ ਮੰਗ ਕੀਤੀ ਹੈ , ਉਨ੍ਹਾਂ ਸਰਕਾਰ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਦਰਕਿਨਾਰ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ।  ਭਵਿੱਖ ਵਿੱਚ ਹੋਣ ਵਾਲੇ ਸੰਘਰਸ਼ਾਂ ਦੀ ਤਿਆਰੀ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ।  ਅਖੀਰ ਵਿੱਚ ਪ੍ਰਧਾਨ ਰਾਮ ਸਰੂਪ ਢੈਪਈ ਨੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਾਂਹਪੱਖੀ ਵਤੀਰੇ ਦੀ ਨਿਖੇਦੀ ਕਰਦਿਆਂ ਜਲਦੀ ਹੀ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ  ਦਾ ਸੱਦਾ ਦਿੱਤਾ। 

Leave a Reply

Your email address will not be published. Required fields are marked *