Headlines

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

* ਪਤਨੀ , ਸਾਲੀ ‘ਤੇ ਇਕ ਹੋਰ ਖਿਲਾਫ ਮਾਮਲਾ ਦਰਜ਼ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ —  ਸਹੁਰੇ ਪਰਿਵਾਰ ਵੱਲੋਂ ਘਰ ਵਾਲੀ ਨੂੰ ਤੋਰਨ ਤੋਂ ਜਵਾਬ ਦੇਣ ਕਾਰਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਗਿਆ ਹੈ ਕਿ ਵਿਆਹ ਤੋਂ ਬਾਅਦ ਪਤੀ ਪਤਨੀ ਵਿਚਾਲੇ ਅਕਸਰ ਕਲੇਸ਼ ਰਹਿੰਦਾ ਸੀ। ਸੋਮਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਮ੍ਰਿਤਕ ਦੇ ਭਰਾ ਕੁਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦਾ ਵਿਆਹ ਤੋਂ ਬਾਅਦ ਅਕਸਰ ਆਪਸ ਵਿਚ ਕਲੇਸ ਰਹਿੰਦਾ ਸੀ , ਇਸੇ ਕਾਰਨ ਪਿੰਕੀ ਰੁੱਸਕੇ ਆਪਣੇ ਪੇਕੇ ਚਲੀ ਗਈ। ਜਿਸ ਨੂੰ ਲਿਆਉਣ ਲਈ ਰਾਜੂ ਸਿੰਘ ਆਪਣੇ ਸਹੁਰੇ ਘਰ ਗਿਆ ਪਰ ਸਹੁਰਿਆਂ ਨੇ ਪਿੰਕੀ ਨੂੰ ਤੋਰਨ ਤੋਂ ਕੋਰਾ ਜਵਾਬ ਦੇ ਦਿੱਤਾ।ਜਿਸ ਤੋਂ ਪ੍ਰੇਸ਼ਾਨ ਹੋਕੇ  ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੈਦੇਵਾਸ ਨੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਪਤਾ ਲੱਗਣ ਤੇ ਤੁਰੰਤ ਉਸ ਨੂੰ ਇਲਾਜ ਲਈ ਸੁਨਾਮ ਦੇ ਇਕ ਨਿਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਪਰ ਰਾਜੂ ਸਿੰਘ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ।

ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਪਿੰਕੀ,ਸਾਲੀ ਅੰਮ੍ਰਿਤ ਅਤੇ ਪਿੰਕੀ ਦੀ ਜਾਣ ਪਛਾਣ ਵਾਲੇ ਸੰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ।

Leave a Reply

Your email address will not be published. Required fields are marked *