Headlines

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

Oplus_16908288

— ਸੰਗਤਾਂ ਦਾ ਉਮੜਿਆ ਸੈਲਾਬ, ਗੱਤਕਾ ਪਾਰਟੀਆਂ ਦੇ ਦਿਖਾਏ ਜੌਹਰ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੁਨਾਮ ਵਿਖੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੂਰੇ ਖ਼ਾਲਸਾਈ ਜਾਹੋਜਲਾਲ ਨਾਲ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਬਜ਼ਾਰਾਂ ਵਿੱਚ ਸੁੰਦਰ ਗੇਟ ਬਣਾਏ ਗਏ। ਸੰਗਤਾਂ ਵੱਲੋਂ ਫੁੱਲਾਂ ਦੀ ਬਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਗੱਤਕਾ ਪਾਰਟੀਆਂ ਨੇ ਖ਼ਾਲਸਾਈ ਜੰਗਜੂ ਕਰਤੱਵ ਦਿਖਾਏ। ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਇਸ ਮੌਕੇ ਕੁਲਵਿੰਦਰ ਸਿੰਘ ਨਾਮਧਾਰੀ, ਸੁਰਿੰਦਰਪਾਲ ਸਿੰਘ ਜੱਗੀ ਪੈਪਸੀ, ਸੁਰਜੀਤ ਸਿੰਘ ਆਨੰਦ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।– ਸੰਗਤਾਂ ਦਾ ਉਮੜਿਆ ਸੈਲਾਬ, ਗੱਤਕਾ ਪਾਰਟੀਆਂ ਦੇ ਦਿਖਾਏ ਜੌਹਰ 

Leave a Reply

Your email address will not be published. Required fields are marked *