Headlines

ਡਾ. ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮਨਾਈ 

Oplus_16908288

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ ਕੁੱਚਲੇ ਸਮਾਜ ਦੇ ਮਸੀਹਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਵਾਲਮੀਕਿ ਨਗਰ ਵਿਖੇ ਧੂਮ ਧਾਮ ਅਤੇ ਸ਼ਰਧਾ ਨਾਲ਼ ਮਨਾਇਆ ਗਿਆ।ਜਿਸ ਵਿੱਚ ਪਨਸੀਡ ਦੇ ਚੇਅਰਮੈਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸੇਵਾ ਮੁਕਤ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਅਤੇ ਕਿਰਨ ਬੈਂਸ ਨੇ ਆਖਿਆ ਕਿ ਡਾਕਟਰ ਭੀਮ ਰਾਓ ਅੰਬੇਦਕਰ ਨੇ ਸੰਵਿਧਾਨ ਦਾ ਖਰੜਾ ਤਿਆਰ ਕਰਦਿਆਂ ਦਲਿਤ ਸਮਾਜ ਦੇ ਹੱਕਾਂ ਮਹਿਫੂਜ਼ ਰੱਖਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਰੌਸ਼ਨਮਈ ਸੋਚ ਦੀ ਬਦੌਲਤ ਅੱਜ ਦੱਬੇ ਕੁੱਚਲੇ ਸਮਾਜ ਦੇ ਲੱਖਾਂ ਦੀ ਗਿਣਤੀ ਵਿੱਚ ਮੁਲਾਜ਼ਮ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਕਰ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਫ਼ੌਜੀ, ਕਿਰਨ ਬੈਂਸ, ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਅਮਿਤ ਸਾਗਰ, ਰਾਕੇਸ਼ ਬੈਂਸ, ਦੇਸ ਰਾਜ ਸਿੱਖਣ, ਨਿੱਤਣ ਗਿੱਲ, ਤੁਸਾਰ ਬੈਂਸ , ਰੋਹਿਤ ਗਿੱਲ, ਨਰੇਸ਼ ਗਿੱਲ, ਰਵੀ ਧਾਲੀਵਾਲ ਅਤੇ ਲਵਲੀ ਕਲਿਆਣ ਹਾਜ਼ਰ ਸਨ। 

Leave a Reply

Your email address will not be published. Required fields are marked *