Bol Punjab De, Buero
ਐੱਸ.ਯੂ.ਐੱਸ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਚੌਂਕ ਵਿਖੇ ਅੱਜ ਮਿਤੀ 13 ਅਪ੍ਰੈਲ 2026 ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸੰਦੀਪ ਜੀ ਵੱਲੋਂ ਵਿਸਾਖੀ ਦਾ ਮਹੱਤਵ ਦੱਸਦੇ ਹੋਏ ਕੀਤੀ ਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ ਅਤੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਕਾਂਡ ਬਾਰੇ ਅਤੇ ਨਾਲ ਹੀ ਡਾ. ਅੰਬੇਦਕਰ ਜੀ ਦੇ ਸੰਵਿਧਾਨ ਵਿਚਲੇ ਯੋਗਦਾਨ ਬਾਰੇ ਵੀ ਜਾਣੂ ਕਰਵਾਇਆ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਆਰਟ ਐਂਡ ਕਰਾਫ਼ਟ, ਚਾਰਟ, ਭਾਸ਼ਣ, ਕਵਿਤਾ ਉਚਾਰਣ ਅਤੇ ਵਿਸਾਖੀ ਸੰਬੰਧਤ ਬੋਲੀਆ ਆਦਿ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਦੌਰਾਨ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।