Headlines

*ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ: ਅਮਨ ਅਰੋੜਾ*

*ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਪੀਰ ਬਾਬਾ ਚਿਰੰਗੀ ਸ਼ਾਹ ਕਮਿਊਨਿਟੀ ਹਾਲ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ

ਸੰਗਰੂਰ, 14 ਜੂਨ Bol Punjab De, Buero 

ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਪੀਰ ਬਾਬਾ ਚਿਰੰਗੀ ਸ਼ਾਹ ਕਮਿਊਨਿਟੀ ਹਾਲ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। 

ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਮਾਹਿਰ ਡਾਕਟਰਾਂ ਦੀ ਟੀਮ ਮੌਜੂਦ ਰਹੀ, ਜਿਨ੍ਹਾਂ ਵੱਲੋਂ ਸੈਂਕੜਿਆਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੋਕਾਂ ਦੀ ਸਿਹਤ ਲਈ ਕੀਤੇ ਜਾ ਰਹੇ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਕੈਬਨਿਟ ਮੰਤਰੀ ਨੇ ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਹਨ ਅਤੇ ਸਮਾਜ ਨੂੰ ਏਕਤਾ ਅਤੇ ਸੇਵਾ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਇਸ ਮੌਕੇ ਕੈਬਨਿਟ ਮੰਤਰੀ ਦਾ ਸਮਿਤੀ ਵੱਲੋਂ ਸਨਮਾਨ ਵੀ ਕੀਤਾ ਗਿਆ। 

ਸਮਿਤੀ ਦੇ ਆਗੂਆਂ ਨੇ ਕਿਹਾ ਕਿ ਬਾਬਾ ਚਿਰੰਗੀ ਸ਼ਾਹ ਜੀ ਦੀ ਸਿੱਖਿਆ ਅਤੇ ਉਨ੍ਹਾਂ ਦੇ ਦਰਸਾਏ ਹੋਏ ਰਸਤੇ ‘ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ।

ਇਸ ਮੌਕੇ ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ  ਦੇ ਅਹੁਦੇਦਾਰ, ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਮਾਜ ਸੇਵੀ ਅਤੇ ਸਮਿਤੀ ਮੈਂਬਰ ਹਾਜ਼ਰ ਸਨ। ਕੈਂਪ ਦੌਰਾਨ ਆਏ ਲੋਕਾਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।

Leave a Reply

Your email address will not be published. Required fields are marked *