ਸੰਗਰੂਰ, 14 ਜੂਨ Bol Punjab De, Buero
ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.06.2026 ਤੋਂ 12.06.2026 ਤੱਕ ਡਰੱਗ ਦੇ 21 ਮੁਕੱਦਮੇਂ ਦਰਜ ਕਰਕੇ 31 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 119 ਗ੍ਰਾਮ ਹੈਰੋਇਨ, 70 ਕਿੱਲੋ ਭੁੱਕੀ ਚੂਰਾ ਪੋਸਤ, 250 ਗ੍ਰਾਮ ਸੁਲਫਾ/ਗਾਂਜਾ ਅਤੇ 700 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 07 ਮੁਕੱਦਮੇਂ ਦਰਜ ਕਰਕੇ 07 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 35.250 ਲੀਟਰ ਸ਼ਰਾਬ ਠੇਕਾ ਦੇਸੀ, 30.000 ਲੀਟਰ ਸ਼ਰਾਬ ਨਜਾਇਜ਼ ਅਤੇ 235 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।
ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਕਾਬੂ ਕੀਤਾ, ਜਿਸ ਪਾਸੋਂ 01 ਦੇਸੀ ਪਿਸਟਲ ਅਤੇ 02 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1520/-ਰੁਪਏ ਬ੍ਰਾਮਦ ਕਰਾਏ ਗਏ। ਇਸ ਅਰਸੇ ਦੌਰਾਨ 03 ਪੀ.ਓਜ (ਭਗੌੜੇ) ਨੂੰ ਗ੍ਰਿਫਤਾਰ ਕੀਤਾ ਗਿਆ।
ਥਾਣਾ ਲੋਂਗੋਵਾਲ ਅਤੇ ਲਹਿਰਾ ਦੇ ਏਰੀਆ ਵਿੱਚ ਚੋਰੀਆਂ/ਲੁੱਟਾਂ-ਖੋਹਾਂ ਕਰਨ ਵਾਲੇ 03 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ 01 ਕਿੱਲੋ 500 ਗ੍ਰਾਮ ਤਾਂਬਾ, 40 ਕਿੱਲੋ ਜੀਰੀ ਅਤੇ 01 ਸਿਲੰਡਰ ਬ੍ਰਾਮਦ ਕਰਵਾਇਆ ਗਿਆ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 22 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।