** ਕਿਹਾ ਸਮਾਜਿਕ ਸੰਸਥਾਵਾਂ ਦਾ ਲੋਕ ਭਲਾਈ ਕਾਰਜਾਂ ਚ, ਅਹਿਮ ਯੋਗਦਾਨ
ਦਰਸ਼ਨ ਸਿੰਘ ਚੌਹਾਨ,Bol Punjab De, Buero
ਸੁਨਾਮ — ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਸਰੀਰਕ ਜਾਂਚ ਕੀਤੀ। ਸੈਂਕੜੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੋਕਾਂ ਦੀ ਸਿਹਤ ਲਈ ਕੀਤੇ ਜਾ ਰਹੇ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਹਨ , ਸਮਾਜ ਨੂੰ ਏਕਤਾ ਅਤੇ ਸੇਵਾ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਦੇ ਪ੍ਰਧਾਨ ਸੁਰੇਸ਼ ਕੁਮਾਰ ਜਿੰਦਲ ਨੇ ਕਿਹਾ ਕਿ ਬਾਬਾ ਚਿਰੰਗੀ ਸ਼ਾਹ ਜੀ ਦੀ ਸਿੱਖਿਆ ਅਤੇ ਉਨ੍ਹਾਂ ਦੇ ਦਰਸਾਏ ਹੋਏ ਰਸਤੇ ‘ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ।