Headlines

ਸ਼ਾਨਦਾਰ ਨਤੀਜੇ ਆਉਣ ਕਾਰਨ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Bol Punjab De, Buero 

ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਮਿਤੀ 13.05.2026 ਨੂੰ ਦਸਵੀਂ ਅਤੇ ਬਾਰ੍ਹਵੀਂ
ਬੋਰਡ ਕਲਾਸਾਂ ਦੇ ਨਤੀਜੇ ਐਲਾਨੇ ਗਏ। ਜਿਸ ਵਿੱਚ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇ
ਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਸੰਸਥਾ
ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦਾ ਨਤੀਜਾ 100%
ਰਿਹਾ। ਇਸ ਦੌਰਾਨ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ
ਅਪ੍ਰੀਸੀਏਸ਼ਨ ਲੈਟਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ
ਵਿਦਿਆਰਥੀਆਂ ਦੀ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ ਅਤੇ ਭਵਿੱਖ ਵਿੱਚ ਹੋਰ ਉੱਚੀਆਂ
ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਮਾਪਿਆਂ ਨੇ ਵੀ ਸਕੂਲ ਦੇ
ਪੜ੍ਹਾਈ ਦੇ ਮਿਆਰ, ਅਨੁਸ਼ਾਸਨ, ਮਿਹਨਤੀ ਸਟਾਫ ਅਤੇ ਸਕੂਲ ਦੇ ਵਧੀਆ ਮਾਹੌਲ ਦੀ ਖੂਬ
ਪ੍ਰਸ਼ੰਸਾ ਕੀਤੀ। ਮਾਪਿਆਂ ਨੇ ਕਿਹਾ ਕਿ ਸਕੂਲ ਵੱਲੋਂ ਦਿੱਤੀ ਜਾ ਰਹੀ ਸਿੱਖਿਆ ਅਤੇ ਸਹਿਯੋਗ
ਕਾਰਨ ਹੀ ਬੱਚੇ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰ ਰਹੇ ਹਨ। ਅੰਤ ਵਿੱਚ ਸਕੂਲ ਦੇ
ਪ੍ਰਿੰਸੀਪਲ ਸ਼੍ਰੀ ਸੰਦੀਪ ਜੀ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੂੰ ਇਸ ਸ਼ਾਨਦਾਰ
ਨਤੀਜੇ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ
ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *