Headlines

ਨਿਰਪੱਖ, ਸ਼ਾਂਤਮਈ ਅਤੇ ਲਾਲਚ ਮੁਕਤ ਚੋਣਾਂ ਕਰਵਾਉਣਾ ਜ਼ਿਲ੍ਹਾ ਪੁਲਿਸ ਦੀ ਮੁੱਖ ਤਰਜੀਹ : ਐਸ.ਐਸ.ਪੀ. ਗੁਰਮੀਤ ਸਿੰਘ

·         ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ

ਮਾਲੇਰਕੋਟਲਾ, 15 ਮਈ Bol Punjab De, Buero 

            ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗੁਰਮੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ ਦੀ ਮਜ਼ਬੂਤੀ ਅਤੇ ਅਪਰਾਧਾਂ ’ਤੇ ਨੱਥ ਪਾਉਣਾ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਰਹੇਗੀ।

          ਉਨ੍ਹਾਂ ਦੱਸਿਆ ਕਿ 26 ਮਈ 2026 ਨੂੰ ਹੋਣ ਵਾਲੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਲਾਲਚ ਮੁਕਤ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਿਸਥਾਰਪੂਰਵਕ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਚੋਣ ਪ੍ਰਕਿਰਿਆ ਦੌਰਾਨ ਹਰ ਸੰਵੇਦਨਸ਼ੀਲ ਖੇਤਰ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤਾਧਿਕਾਰ ਦੀ ਵਰਤੋਂ ਕਰ ਸਕਣ।

          ਐਸ.ਐਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ, ਗੁੰਡਾ ਅਨਸਰਾਂ ਅਤੇ ਕਾਨੂੰਨ ਤੋੜਨ ਵਾਲਿਆਂ ਨਾਲ ਕਿਸੇ ਵੀ ਹਾਲਤ ਵਿੱਚ ਰਿਆਇਤ ਨਹੀਂ ਬਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਹਰ ਵੇਲੇ ਚੌਕਸ ਹੈ ਅਤੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

            ਉਨ੍ਹਾਂ ਪੱਤਰਕਾਰਾਂ ਨੂੰ ਸਮਾਜ ਦਾ ਮਜ਼ਬੂਤ ਸਤੰਭ ਦੱਸਦਿਆਂ ਕਿਹਾ ਕਿ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ।

             ਐਸ.ਐਸ.ਪੀ. ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣੇਗੀ ਅਤੇ ਹਰ ਨਾਗਰਿਕ ਨਾਲ ਮਾਣ-ਸਤਿਕਾਰ ਅਤੇ ਨਿਰਪੱਖਤਾ ਨਾਲ ਪੇਸ਼ ਆਇਆ ਜਾਵੇਗਾ । ਇਸ ਮੌਕੇ ਐਸ.ਪੀ. ਰਾਜਵਿੰਦਰ ਸਿੰਘ ਅਤੇ ਡੀ.ਐਸ.ਪੀ.(ਐਚ) ਸੁਮੀਤ ਸੂਦ ਵੀ ਮੌਜੂਦ ਸਨ । 

Leave a Reply

Your email address will not be published. Required fields are marked *