Headlines

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਭਗਵਾਨ ਪਰਸ਼ੂਰਾਮ ਜੈਯੰਤੀ ਸਥਾਨਕ ਸਤੀ ਸਿ਼ਵਾਲਯਾ ਮੰਦਰ ਸੁਨਾਮ ਵਿਖੇ ਮਨਾਈ ਜਾ ਰਹੀ ਹੈ।ਇਸ ਮੌਕੇ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਥਾਪਨਾ ਵੀ ਕੀਤੀ ਜਾਵੇਗੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਦੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ 18 ਅਪ੍ਰੈਲ ਨੂੰ ਮੂਰਤੀ ਸਥਾਪਨਾ ਦੇ ਸਬੰਧ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ 19 ਅਪ੍ਰੈਲ ਨੂੰ ਭਾਗਵਤ ਸਪਤਾਹ ਪਾਠ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਵਰਗੀ ਡਾਕਟਰ ਵਿਕਰਮ ਸ਼ਰਮਾ (ਸਾਬਕਾ ਐਕਟਿੰਗ ਪ੍ਰਧਾਨ ਨਗਰ ਕੌਂਸਲ) ਦੇ ਪਰਿਵਾਰ ਵੱਲੋਂ ਭੇਂਟ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਸਮਾਗਮ ਨੂੰ ਲੈਕੇ ਸੰਗਤਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਸ਼ਰਧਾਲੂ ਵੱਧ ਚੜ੍ਹਕੇ ਚੱਲ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰ ਰਹੇ ਹਨ। ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ ਸਮਾਗਮ ਲਈ ਸਮੂਹ ਧਰਮਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੰਦਿਰ ਪਰਿਸਰ ਵੱਲ ਆਉਣ ਵਾਲੇ ਰਾਸਤੇ ਨੂੰ ਪੱਕਾ ਕਰਨ ਧੰਨਵਾਦ ਵੀ ਕੀਤਾ।

Leave a Reply

Your email address will not be published. Required fields are marked *