** ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਕਰਨਗੇ ਪੰਜਾਬ ਦਾ ਦੌਰਾ — ਨੈਣੇਵਾਲ
** ਨਵੇਂ ਚੁਣੇ ਕੌਂਸਲਰਾਂ ਨੂੰ ਕੀਤਾ ਸਨਮਾਨਤ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ– ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਭਾਜਪਾ ਵੱਲੋਂ ਨਿਯੁਕਤ ਕੀਤੇ ਸੁਨਾਮ ਵਿਧਾਨ ਸਭਾ ਹਲਕੇ ਦੇ ਸੰਗਠਨ ਇੰਚਾਰਜ਼ ਦਰਸ਼ਨ ਸਿੰਘ ਨੈਣੇਵਾਲ ਨੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਪਰਮਜੀਤ ਸਿੰਘ ਸਰਪੰਚ ਦੀ ਅਗਵਾਈ ਹੇਠ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਆਖਿਆ ਕਿ ਸੂਬੇ ਵਿੱਚ ਭਾਜਪਾ ਦੀ ਜਿੱਤ ਲਈ ਹਰ ਵਰਕਰ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ। ਭਾਜਪਾ ਜ਼ਿਲ੍ਹਾ ਸੰਗਰੂਰ- 2 ਦੀ ਪ੍ਰਧਾਨ ਦਾਮਨ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਨਾਮ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਸੰਗਠਨ ਇੰਚਾਰਜ਼ ਦਰਸ਼ਨ ਸਿੰਘ ਨੈਣੇਵਾਲ ਨੇ ਆਖਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਪੰਜਾਬ ਦੇ ਦੌਰੇ ਤੇ ਆਉਣਗੇ। ਸਰਕਲ ਪ੍ਰਧਾਨਾਂ ਨੂੰ ਜਲਦੀ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਹਰ ਬੂਥ ‘ਤੇ ਇੰਚਾਰਜ ਨਿਯੁਕਤ ਕਰਕੇ ਬੂਥ ਕਮੇਟੀਆਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਹੁਣ ਭਾਜਪਾ ਦੀ ਸਿੱਧੀ ਲੜਾਈ ਆਮ ਆਦਮੀ ਪਾਰਟੀ ਨਾਲ ਹੈ। ਭਾਜਪਾ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੈ। ਜੇਕਰ ਸਾਡੇ ਬੂਥ ਮਜ਼ਬੂਤ ਹੋ ਗਏ ਤਾਂ ਭਾਜਪਾ ਚੋਣਾਂ ਵੀ ਜਿੱਤੇਗੀ।
ਸੰਗਠਨ ਇੰਚਾਰਜ਼ ਦਰਸ਼ਨ ਸਿੰਘ ਨੈਣੇਵਾਲ ਨੇ ਨਵੇਂ ਬਣੇ ਕੌਂਸਲਰਾਂ ਅਤੇ ਚੋਣਾਂ ਲੜਣ ਵਾਲਿਆਂ ਨੂੰ ਨੂੰ ਪੱਗਾਂ ਬੰਨ੍ਹ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ, ਮੰਡਲ ਪ੍ਰਧਾਨ ਰਾਜੀਵ ਮੱਖਣ ਅਤੇ ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਵੀ ਸਿੰਘ , ਕੌਂਸਲਰ ਮੋਨਿਕਾ ਗੋਇਲ, ਮੀਨਾ ਰਾਣੀ ਆਲਮਪੁਰੀਆ, ਜ਼ਿਲ੍ਹਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਸ਼ੰਕਰ ਬਾਂਸਲ, ਮੰਡਲ ਪ੍ਰਧਾਨ ਰਾਜੀਵ ਮੱਖਣ, ਦਰਸ਼ਨ ਸਿੰਘ ਨਰਿੰਦਰ ਸਿੰਘ, ਜਸਵੀਰ ਸਿੰਘ, ਰਤਨ ਕੁਮਾਰ ਲੌਂਗੋਵਾਲ, ਰਜਿੰਦਰ ਬਿੱਟੂ, ਅੰਕਿਤ ਕਾਂਸਲ , ਜੋਨੀ ਸ਼ਰਮਾ ,ਜਰਨੈਲ ਸਿੰਘ ਢੋਟ ,ਭਗਵਾਨ ਸਿੰਘ ਢੋਟ, ਹਿੰਮਤ ਸਿੰਘ ਬਾਜਵਾ ,ਪਰਮਿੰਦਰ ਗੋਇਲ, ਰਿੰਕੂ ਆਲਮਪੁਰੀਆ ਤੇ ਹੋਰ ਆਗੂ ਹਾਜ਼ਰ ਸਨ।